ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੇਰਪੁਰ ਵਿਖੇ ਅੱਜ
ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ 24 ਸਤੰਬਰ ਨੂੰ ਸ਼ਾਮ 3 ਵਜੇ ਸ਼ੇਰਪੁਰ ਵਿਖੇ ਪਹੁੰਚ ਰਹੀ ਹੈ। ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਅੱਜ ਅਗਰਵਾਲ ਧਰਮਸ਼ਾਲਾ, ਸ਼ੇਰਪੁਰ ਵਿਖੇ ਭਾਜਪਾ ਆਗੂਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਅਜੀਤ ਡੈਸਕ
24-09-2026