24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਐਸ.ਯੂ.ਐਸ. ਕਾਲਜ ਮਹਿਲਾਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਹਾਸਿਲ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ ਅੰਤਰ - ਕਾਲਜ ਵਾਲੀਬਾਲ ਪ੍ਰਤੀਯੋਗਤਾ ਵਿਚ ਕਾਲਜ ਦੀ ਵਾਲੀਬਾਲ ਦੀ ਟੀਮ ਦੇ ਖਿਡਾਰੀਆਂ ਨੇ ਪ੍ਰੋਫੈਸਰ ਜਗਵੀਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ।

ਐਸ.ਯੂ.ਐਸ. ਕਾਲਜ ਮਹਿਲਾਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ 24-09-2026
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਹਾਸਿਲ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ ਅੰਤਰ - ਕਾਲਜ ਵਾਲੀਬਾਲ ਪ੍ਰਤੀਯੋਗਤਾ ਵਿਚ ਕਾਲਜ ਦੀ ਵਾਲੀਬਾਲ ਦੀ ਟੀਮ ਦੇ ਖਿਡਾਰੀਆਂ ਨੇ ਪ੍ਰੋਫੈਸਰ ਜਗਵੀਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸ ਦੇ ਨਾਲ ਹੀ ਟੀਮ ਦੇ ਅੱਠ ਖਿਡਾਰੀਆਂ ਨੂੰ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਂਪ ਲਈ ਚੁਣਿਆ ਗਿਆ। ਵਾਲੀਬਾਲ ਟੀਮ ਨੂੰ ਕਾਲਜ ਪਹੁੰਚਣ ’ਤੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਡਾ. ਰਾਜਵਿੰਦਰ ਸਿੰਘ ਆਦਿ ਨੇ ਟੀਮ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਫ਼ਰੀਦ ਸੰਸਥਾ ਦੇਵੇਗੀ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਕੋਚਿੰਗ ਅਗਲੀ ਖ਼ਬਰ ਐਸ.ਯੂ.ਐਸ. ਕਾਲਜ ਮਹਿਲਾਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ ਰਿਹਾਅ ਹੋਣ ਉਪਰੰਤ ਮੁੜ ਮੁੱਖ ਮੰਤਰੀ ਦੀ ਕੋਠੀ ਘੇਰਨ ਪਹੁੰਚੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।