ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਵਲੋਂ ਵਿਸ਼ੇਸ਼ ਵਿਚਾਰ ਚਰਚਾ
ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਸੰਗਰੂਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਗਈ। ਵਿਚਾਰ ਚਰਚਾ ਨੂੰ ਸ਼ੁਰੂ ਕਰਦਿਆਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਨੇ ਵਿਚਾਰ ਚਰਚਾ ਲਈ ਰੱਖੇ ਵਿਸ਼ਿਆਂ ਦੀ ਅਹਿਮੀਅਤ ਵਾਰੇ ਚਾਨਣਾ ਪਾਇਆ ।
ਇ
ਇੰਚਾਰਜ ਇਕਬਾਲ ਸਿੰਘ ਝੂੰਦਾਂ, ਮਨੋਜ ਗਰਗ, ਨਵਜੋਤ ਸਿੰਘ ਜੋਤੀ ਰਾਏ । ਤਸਵੀਰ : ਸੁਖਜੀਤ ਸਿੰਘ ਖੇੜਾ
24-09-2026
ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਸੰਗਰੂਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਗਈ। ਵਿਚਾਰ ਚਰਚਾ ਨੂੰ ਸ਼ੁਰੂ ਕਰਦਿਆਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਨੇ ਵਿਚਾਰ ਚਰਚਾ ਲਈ ਰੱਖੇ ਵਿਸ਼ਿਆਂ ਦੀ ਅਹਿਮੀਅਤ ਵਾਰੇ ਚਾਨਣਾ ਪਾਇਆ । ਮੌਜੂਦਾ ਫਾਸ਼ੀਵਾਦੀ ਦੌਰ ’ਚ ਜਮਹੂਰੀ ਅਧਿਕਾਰਾਂ ਨੂੰ ਚੁਣੌਤੀਆਂ ਦੇ ਵਿਸ਼ੇ ’ਤੇ ਸੰਬੋਧਨ ਕਰਦਿਆਂ ਪ੍ਰਸਿੱਧ ਚਿੰਤਕ ਤੇ ਸਭਾ ਦੇ ਸੂਬਾ ਆਗੂ ਬੂਟਾ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਬੋਲਣ ਦੀ ਆਜ਼ਾਦੀ, ਵਿਰੋਧ ਕਰਨ ਦੇ ਹੱਕ ਅਤੇ ਜਮਹੂਰੀ ਕਦਰਾਂ-ਕੀਮਤਾਂ ’ ਤੇ ਲਗਾਤਾਰ ਹਮਲੇ ਹੋ ਰਹੇ ਹਨ । ਸੱਤਾ ਵਲੋਂ ਸਮਾਜਿਕ ਧਰੁਵੀਕਰਨ, ਘੱਟ ਗਿਣਤੀਆਂ ਨੂੰ ਦੁਸ਼ਮਣਾਂ ਦੇ ਕਟਹਿਰੇ ’ਚ ਖੜਾ ਕੇ ਕੀਤੇ ਜਾ ਰਹੇ ਹਮਲਿਆਂ, ਦੇਸ਼ ਦੇ ਮਾਲ ਖਜ਼ਾਨਿਆਂ ਦੀ ਕਾਰਪੋਰੇਟ ਕੰਪਨੀਆਂ ਤੇ ਧਨ ਕੁਬੇਰਾਂ ਦੇ ਹਵਾਲੇ ਕਰਨ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਇਸ ਦਾ ਵਿਰੋਧ ਕਰਨ ਵਾਲੀਆਂ ਜਨਤਕ ਜਮਹੂਰੀ ਜਥੇਬੰਦੀਆਂ, ਲੇਖਕਾਂ, ਪੱਤਰਕਾਰਾਂ, ਵਿਦਿਆਰਥੀਆਂ, ਤੇ ਬੁਧੀਜੀਵੀਆਂ ਨੂੰ ਕਲਮ ਵਾਲੇ ਨਕਸਲੀ, ਸ਼ਹਿਰੀ ਨਕਸਲੀ ਜਾਂ ਦਿਮਾਗੀ ਨਕਸਲੀ ਗ਼ਰਦਾਨ ਕੇ ਸਿੱਧੇ ਹਕੂਮਤੀ ਹਮਲੇ ਹੇਠ ਲਿਆ ਹੋਇਆ ਹੈ। ਸਭਾ ਦੇ ਸੂਬਾ ਕਮੇਟੀ ਦੇ ਮੈਂਬਰ ਸਵਰਨਜੀਤ ਸਿੰਘ ਸੰਗਰੂਰ ਨੇ ਕਿਹਾ ਕਿ ਨਾਗਰਿਕਤਾ ਦਾ ਮੁੱਦਾ ਸਿਰਫ ਕਾਗਜ਼ਾਂ ਦਾ ਮੁੱਦਾ ਨਹੀਂ, ਸਗੋਂ ਇਹ ਹਰ ਵਿਅਕਤੀ ਦੇ ਜਿਉਣ, ਬਰਾਬਰੀ, ਇਨਸਾਫ਼, ਅਧਿਕਾਰਾਂ ਨੂੰ ਮਾਨਣ ਤੇ ਸਨਮਾਨ ਨਾਲ ਜੁੜਿਆ ਹੋਇਆ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਵਿੱਤ ਸਕੱਤਰ ਤਰਸੇਮ ਧੂਰੀ ਨੇ ਵੀ ਇਨ੍ਹਾਂ ਵਿਸ਼ਿਆਂ ’ਤੇ ਆਪਣੇ ਵੀ ਵਿਚਾਰ ਸਾਂਝੇ ਕੀਤੇ । ਕੁਲਵਿੰਦਰ ਸਿੰਘ ਬੰਟੀ ਵਲੋਂ ਪੇਸ਼ ਕੀਤੇ ਮਤਿਆਂ ਨੂੰ ਹਾਊਸ ਨੇ ਹੱਥ ਖੜੇ ਕਰਕੇ ਪ੍ਰਵਾਨਗੀ ਦਿੱਤੀ। ਕੁਲਦੀਪ ਸਿੰਘ ਸਕੱਤਰ ਨੇ ਸਟੇਜ਼ ਸੰਚਾਲਨ ਬਾਖੂਬੀ ਨਿਭਾਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਲੌਂਗੋਵਾਲ ਦਰਸ਼ਨ ਕੁਨਰਾ, ਅਵਤਾਰ ਸਿੰਘ ਸਾਹੋਕੇ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਰੋਹੀ ਸਿੰਘ ਮੰਗਵਾਲ, ਤਰਕਸ਼ੀਲ ਸੁਸਾਇਟੀ ਦੇ ਪਰਮ ਵੇਦ, ਸੁਰਿੰਦਰ ਪਾਲ, ਭਾਰਤੀ ਕਿਸਾਨ ਯੂਨੀਅਨ ਡਕੋਦਾ ਬੁਰਜਗਿਲ ਦੇ ਆਗੂ ਧੀਰਾ ਸਿੰਘ ਭੱਟੀਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ, ਭਾਰਤੀ ਕਿਸਾਨ ਯੂਨੀਅਨ ਧਨੇਰ ਦੇ ਆਗੂ ਜਗਤਾਰ ਸਿੰਘ ਦੁੱਗਾ, ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿਲਵਾਂ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਚਰਨ ਸਿੰਘ ਫੌਜੀ ਘਰਾਚੋਂ, ਜਸਵੀਰ ਕੌਰ, ਨਰਸਿੰਗ ਐਸੋਸੀਏਸ਼ਨ ਦੀ ਆਗੂ ਯੋਗਤਾ, ਪੀ ਐਸ ਐਸ ਐਫ, ਵਿਗਿਆਨਕ ਫੈਡਰੇਸ਼ਨ ਦੇ ਆਗੂ ਅਸ਼ੋਕ ਕੁਮਾਰ ਐਸ ਆਈ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਰਮ ਦਿਓਲ, ਮਨਪ੍ਰੀਤ ਛਾਜਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਸੰਜੀਵ ਮਿੱਟੂ ਦੇ ਆਗੂ ਮੇਜਰ ਉਪਲੀ, ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਭੱਠਲ, ਗੁਰਚਰਨ ਸਿੰਘ, ਪਿੰਡ ਬਚਾਓ ਪੰਜਾਬ ਬਚਾਓ ਦੇ ਆਗੂ ਫਲਜੀਤ ਸਿੰਘ, ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਆਗੂ ਰਜਿੰਦਰ ਰਾਜਨ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈ ਯੂਨੀਅਨ ਦੇ ਆਗੂ ਬੱਬਨ ਪਾਲ ਅਤੇ ਗੁਰਚਰਨ ਸਿੰਘ ਅਕੋਈ, ਕੇਂਦਰੀ ਲੇਖਕ ਸਭਾ ਦੇ ਡਾ.ਭਗਵੰਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਇਨਸਾਫ ਤੇ ਜਮਹੂਰੀਅਤ ਪਸੰਦ ਲੋਕਾਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਇਕਾਈ ਦੇ ਕਾਰਜਕਾਰੀ ਕਮੇਟੀ ਮੈਂਬਰ ਗੁਰਜੰਟ ਸਿੰਘ ਬਡਰੁੱਖਾਂ, ਰਘਵੀਰ ਭੁਟਾਲ, ਕਮਲਜੀਤ ਸਿੰਘ, ਚੰਦ ਸਿੰਘ ਧੂਰੀ, ਸੁਖਚੈਨ ਸਿੰਘ ਕਲੇਰਾਂ, ਅਮਰੀਕ ਖੋਖਰ, ਇਕਬਾਲ ਕੌਰ, ਡਾ. ਕਿਰਨਪਾਲ ਕੌਰ ਅਤੇ ਹਰਪ ੍ਰੀਤ ਕੌਰ ਮੌਜੂਦ ਸਨ। ਬਸੇਸਰ ਰਾਮ ਨੇ ਸਭ ਦਾ ਧੰਨਵਾਦ ਕੀਤਾ।