ਪੰਜਾਬ ’ਚ ਚੋਣਾਂ ਨੇੜੇ ਆਉਂਦਿਆਂ ਹੀ ਈ.ਡੀ. ਦੀ ਦੁਰਵਰਤੋਂ
ਹੋਈ ਸ਼ੁਰੂ - ਬੌਬੀ, ਝਨੇੜੀ
ਅਹਿਮਦਗੜ੍ਹ, 24 ਸਤੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਮਹੱਤਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ਵਜੋਂ ਮਨਾਇਆ ਜਾਣਾ ਬਹੁਤ ਹੀ ਸ਼ਾਨਦਾਰ ਅਤੇ ਸ਼ਲਾਘਾਯੋਗ ਉਪਰਾਲਾ ਹੈ। ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ’ਤੇ ਕਿਹਾ ਕਿ ਸਾਡੇ ਗੁਰੂਆਂ, ਪੀਰਾਂ ਅਤੇ ਮਹਾਨ ਸੂਫ਼ੀ ਸੰਤਾਂ ਦੀ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਦਿੱਤੀ ਮਹਾਨ ਦੇਣ ਨੂੰ ਯਾਦ ਕਰਨ ਲਈ ਅੱਜ ਦਿਹਾੜਾ ਸਮਰਪਿਤ ਕੀਤਾ ਗਿਆ ਹੈ।
ਅਹਿਮਦਗੜ੍ਹ, 24 ਸਤੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਮਹੱਤਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ਵਜੋਂ ਮਨਾਇਆ ਜਾਣਾ ਬਹੁਤ ਹੀ ਸ਼ਾਨਦਾਰ ਅਤੇ ਸ਼ਲਾਘਾਯੋਗ ਉਪਰਾਲਾ ਹੈ। ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ’ਤੇ ਕਿਹਾ ਕਿ ਸਾਡੇ ਗੁਰੂਆਂ, ਪੀਰਾਂ ਅਤੇ ਮਹਾਨ ਸੂਫ਼ੀ ਸੰਤਾਂ ਦੀ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਦਿੱਤੀ ਮਹਾਨ ਦੇਣ ਨੂੰ ਯਾਦ ਕਰਨ ਲਈ ਅੱਜ ਦਿਹਾੜਾ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਸਦੀਆਂ ਤੋਂ ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਲੋਕ-ਜੀਵਨ ਦੀ ਪਹਿਚਾਣ ਰਹੀ ਹੈ। ਗੁਰੂ ਸਾਹਿਬਾਨ, ਸੂਫ਼ੀ ਸੰਤਾਂ ਅਤੇ ਪੰਜਾਬੀ ਸਾਹਿਤਕਾਰਾਂ ਨੇ ਪੰਜਾਬੀ ਭਾਸ਼ਾ ਨੂੰ ਆਪਣੀਆਂ ਰਚਨਾਵਾਂ ਰਾਹੀਂ ਵਿਸ਼ਵ ਪੱਧਰ ’ਤੇ ਵਿਲੱਖਣ ਪਹਿਚਾਣ ਦਿਵਾਈ। ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਅਪੀਲ ਕੀਤੀ ਕਿ ਵਿਸ਼ਵ ਪੰਜਾਬੀ ਦਿਵਸ ਦਾ ਮਕਸਦ ਪੰਜਾਬੀ ਭਾਸ਼ਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ, ਪੰਜਾਬੀ ਸਾਹਿਤ ਨੂੰ ਉਤਸ਼ਾਹਿਤ ਕਰਨਾ ਅਤੇ ਵਿਸ਼ਵ ਭਰ ’ਚ ਵੱਸਦੇ ਪੰਜਾਬੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਹੈ । ਪੰਜਾਬੀ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੈ।