26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਿਸਾਨ ਬੀਬੀਆਂ ਵਲੋਂ ਡੀ.ਸੀ. ਸੰਗਰੂਰ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ 5 ਨੂੰ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ ( ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਰਾਮਸਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਵਲੋਂ ਸਨਾਮ ਬਲਾਕ ਦੇ ਪਿੰਡ ਖਡਿਆਲ,ਤਰੰਜੀਖੇੜਾ ਅਤੇ ਬਿਗੜਵਾਲ ਵਿਖੇ ਕਿਸਾਨ ਬੀਬੀਆਂ ਦੀਆਂ ਮੀਟਿੰਗਾਂ ਕਰਵਾਈਆਂ ਗਈਆਂ। ਜਿਸ ਵਿਚ 5 ਅਕਤੂਬਰ ਨੂੰ ਸੂਬਾਈ ਜਥੇਬੰਦੀ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਅਹਿਮ ਮੰਗਾਂ ਨੂੰ ਲੈਕੇ ਮੁਕੰਮਲ ਬੰਦ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।

ਅਜੀਤ ਡੈਸਕ 26-09-2026
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ ( ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਰਾਮਸਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਵਲੋਂ ਸਨਾਮ ਬਲਾਕ ਦੇ ਪਿੰਡ ਖਡਿਆਲ,ਤਰੰਜੀਖੇੜਾ ਅਤੇ ਬਿਗੜਵਾਲ ਵਿਖੇ ਕਿਸਾਨ ਬੀਬੀਆਂ ਦੀਆਂ ਮੀਟਿੰਗਾਂ ਕਰਵਾਈਆਂ ਗਈਆਂ।ਜਿਸ ਵਿਚ 5 ਅਕਤੂਬਰ ਨੂੰ ਸੂਬਾਈ ਜਥੇਬੰਦੀ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਅਹਿਮ ਮੰਗਾਂ ਨੂੰ ਲੈਕੇ ਮੁਕੰਮਲ ਬੰਦ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ 16 ਦਿਨ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਅੱਗੇ ਬੈਠੇ ਰਹੇ ਪਰ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਕਿਸਾਨਾਂ ਦਾ ਮੰਗ ਪੱਤਰ ਲੈਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।ਜਿਸ ਦੇ ਰੋਸ ਵਜੋਂ ਵੱਡੀ ਪੱਧਰ ਤੇ ਕਿਸਾਨ ਬੀਬੀਆਂ ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਸਨਾਮ ਬਲਾਕ ਚੋਂ 2 ਹਜ਼ਾਰ ਕਿਸਾਨ ਬੀਬੀਆਂ ਦਾ ਇਕ ਵੱਡਾ ਕਾਫਲਾ ਸੰਗਰੂਰ ਵੱਲ ਰਵਾਨਾ ਹੋਵੇਗਾ।
ਪਿਛਲੀ ਖ਼ਬਰ ਧਾਰਮਿਕ ਮੇਲੇ ’ਚ 6 ਲੋਕਾਂ ਨੂੰ ਲੱਗਿਆ ਕਰੰਟ, ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਮੁਆਫ਼ ਕੀਤਾ - ਕੀਮਤੀ ਭਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।