26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਐੱਮ.ਐਂਡ.ਐੱਮ. ਪਬਲਿਕ ਸਕੂਲ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਮਨਾਇਆ

ਭਵਾਨੀਗੜ੍ਹ, 25 ਸਤੰਬਰ (ਲਖਵਿੰਦਰ ਪਾਲ ਗਰਗ) : ਐੱਮ ਐਂਡ ਐੱਮ ਪਬਲਿਕ ਸਕੂਲ ਨਾਗਰੀ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਡਾ.

ਅਜੀਤ ਡੈਸਕ 26-09-2026
ਭਵਾਨੀਗੜ੍ਹ, 25 ਸਤੰਬਰ (ਲਖਵਿੰਦਰ ਪਾਲ ਗਰਗ) : ਐੱਮ ਐਂਡ ਐੱਮ ਪਬਲਿਕ ਸਕੂਲ ਨਾਗਰੀ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਡਾ. ਜਗਜੀਤ ਸਿੰਘ ਧੂਰੀ ਦੀ ਪ੍ਰੇਰਨਾ ਸਦਕਾ ‘ਮੇਰੀ ਪੰਜਾਬੀ, ਮੇਰਾ ਮਾਣ’ ਦੇ ਥੀਮ ਤਹਿਤ ਕਰਵਾਏ ਸਮਾਗਮ ਦੌਰਾਨ ਕੁਇਜ਼ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਪ੍ਰਤੀ ਰੁਚੀ ਪੈਦਾ ਕਰਨਾ ਸੀ। ਕੁਇਜ਼ ਮੁਕਾਬਲੇ ਵਿਚ ਸਕੂਲ ਦੇ ਅਸ਼ੋਕਾ, ਟੈਗੋਰ, ਵਿਵੇਕਾਨੰਦ ਅਤੇ ਮਹਿੰਦਰਾ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ। ਵਿਦਿਆਰਥੀਆਂ ਨੇ ਆਪਣੀ ਜਾਣਕਾਰੀ ਅਤੇ ਹਾਜ਼ਰ-ਜਵਾਬੀ ਦਾ ਪ੍ਰਦਰਸ਼ਨ ਕੀਤਾ। ਟੈਗੋਰ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਸ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਬੋਲਣ ਅਤੇ ਲਿਖਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਮਾਂ-ਬੋਲੀ ਸਾਡੀ ਪਹਿਚਾਣ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਰਾਮਗੜ੍ਹੀਆ ਭਾਈਚਾਰੇ ਨਾਲ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਮੁਆਫ਼ ਕੀਤਾ - ਕੀਮਤੀ ਭਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।