ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ 27 ਨੂੰ
ਅਮਰਗੜ੍ਹ, 25 ਸਤੰਬਰ (ਜਤਿੰਦਰ ਮੰਨਵੀਂ) - ਵਿਗਿਆਨਿਕ ਅਤੇ ਵੈਲਫੇਅਰ ਕਲੱਬ ਅਮਰਗੜ੍ਹ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਮਾਨਾਂ ਦੀ ਪ੍ਰਧਾਨਗੀ ਹੇਠ ਅਮਰਗੜ੍ਹ ਪਾਰਕ ਵਿਚ ਹੋਈ। ਮੀਟਿੰਗ ਦੌਰਾਨ ਸ਼ਹੀਦ-ਏ-ਆਜ਼ਮ ਸਤਿਕਾਰਯੋਗ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਗਈ।
ਅਜੀਤ ਡੈਸਕ
26-09-2026