26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਗਰ ਕੌਂਸਲ ਲਹਿਰਾਗਾਗਾ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿਲਾ ਕੌਂਸਲਰ ਕਾਰਵਾਈ ਰਜਿਸਟਰ ਲੈ ਕੇ ਹੋਈ ਫਰਾਰ ਈਓ ਵਲੋਂ ਪੁਲੀਸ ਨੂੰ ਸੂਚਨਾ ਪ੍ਰਧਾਨ ਨੇ ਰਿਕਾਰਡ ਚੋਰੀ ਕਰਨ ਦੇ ਦੋਸ਼ ਹੇਠ ਕਾਰਵਾਈ ਦੀ ਕੀਤੀ ਮੰਗ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ) - ਨਗਰ ਕੌਂਸਲ ਲਹਿਰਾਗਾਗਾ ਦੇ ਦਫ਼ਤਰ ਵਿੱਚ ਅੱਜ ਪ੍ਰਧਾਨ ਕਾਂਤਾ ਗੋਇਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ ਉਸ ਸਮੇਂ ਹੰਗਾਮੇ ਵਿੱਚ ਤਬਦੀਲ ਹੋ ਗਈ, ਜਦੋਂ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਮੀਟਿੰਗ ਦੌਰਾਨ ਕਾਰਵਾਈ ਰਜਿਸਟਰ ਲੈ ਕੇ ਬਾਹਰ ਚਲੀ ਗਈ। ਘਟਨਾ ਤੋਂ ਬਾਅਦ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਵੱਲੋਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਗਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕਾਂਤਾ ਗੋਇਲ । ਤਸਵੀਰ- ਅਸ਼ੋਕ ਗਰਗ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ। ਤਸਵੀਰ- ਭੁੱਲਰ 26-09-2026
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ) - ਨਗਰ ਕੌਂਸਲ ਲਹਿਰਾਗਾਗਾ ਦੇ ਦਫ਼ਤਰ ਵਿੱਚ ਅੱਜ ਪ੍ਰਧਾਨ ਕਾਂਤਾ ਗੋਇਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ ਉਸ ਸਮੇਂ ਹੰਗਾਮੇ ਵਿੱਚ ਤਬਦੀਲ ਹੋ ਗਈ, ਜਦੋਂ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਮੀਟਿੰਗ ਦੌਰਾਨ ਕਾਰਵਾਈ ਰਜਿਸਟਰ ਲੈ ਕੇ ਬਾਹਰ ਚਲੀ ਗਈ। ਘਟਨਾ ਤੋਂ ਬਾਅਦ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਵੱਲੋਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਗਿਆ। ਨਗਰ ਕੌਂਸਲ ਦੀ ਪ੍ਰਧਾਨ ਕਾਂਤਾ ਗੋਇਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਆਊਟਸੋਰਸ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਵਿਚਾਰ-ਵਟਾਂਦਰੇ ਲਈ ਰੱਖੀ ਗਈ ਸੀ। ਮੀਟਿੰਗ ਦੌਰਾਨ ਜਦੋਂ ਨਗਰ ਕੌਂਸਲ ਦਾ ਕਰਮਚਾਰੀ ਮੌਜੂਦਾ ਕੌਂਸਲਰਾਂ ਦੀ ਕਾਰਵਾਈ ਰਜਿਸਟਰ ਵਿੱਚ ਹਾਜ਼ਰੀ ਦਰਜ ਕਰ ਰਿਹਾ ਸੀ ਤਾਂ ਕੌਂਸਲਰ ਬਲਵਿੰਦਰ ਕੌਰ ਕਥਿਤ ਤੌਰ ’ਤੇ ਕਾਰਵਾਈ ਰਜਿਸਟਰ ਆਪਣੇ ਨਾਲ ਲੈ ਕੇ ਮੀਟਿੰਗ ਵਿੱਚੋਂ ਬਾਹਰ ਚਲੇ ਗਏ। ਇਸ ਕਾਰਨ ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਅਤੇ ਕੌਂਸਲਰਾਂ ਵਿੱਚ ਹੰਗਾਮੇ ਵਾਲੀ ਸਥਿਤੀ ਪੈਦਾ ਹੋ ਗਈ। ਪ੍ਰਧਾਨ ਕਾਂਤਾ ਗੋਇਲ ਨੇ ਦੋਸ਼ ਲਾਇਆ ਕਿ ਕੌਂਸਲਰ ਬਲਵਿੰਦਰ ਕੌਰ ਵਿਰੋਧੀ ਪਾਰਟੀ ਨਾਲ ਸਬੰਧਤ ਹਨ ਅਤੇ ਉਹ ਨਗਰ ਕੌਂਸਲ ਦੀਆਂ ਮੀਟਿੰਗਾਂ ਵਿੱਚ ਵਾਰ-ਵਾਰ ਵਿਘਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਮੀਟਿੰਗਾਂ ਦੌਰਾਨ ਕਾਰਜ ਸਾਧਕ ਅਫ਼ਸਰ ਅਤੇ ਹੋਰ ਕਰਮਚਾਰੀਆਂ ਪ੍ਰਤੀ ਵੀ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਹੈ, ਜਿਸ ਕਾਰਨ ਮੀਟਿੰਗ ਦਾ ਮਾਹੌਲ ਖ਼ਰਾਬ ਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੌਂਸਲਰ ਬਲਵਿੰਦਰ ਕੌਰ ਵੱਲੋਂ ਆਪਣੇ ਵਾਰਡ ਜਾਂ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਮੁੱਦੇ ਉਠਾਉਣ ਦੀ ਬਜਾਏ ਹਰ ਮੀਟਿੰਗ ਵਿੱਚ ਰੌਲਾ-ਰੱਪਾ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪ੍ਰਧਾਨ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਮੀਟਿੰਗਾਂ ਵਿੱਚ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਜਿਸ ਨਾਲ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਵੇ। ਕਾਂਤਾ ਗੋਇਲ ਨੇ ਦੱਸਿਆ ਕਿ ਕਾਰਵਾਈ ਰਜਿਸਟਰ ਨਗਰ ਕੌਂਸਲ ਦਾ ਅਹਿਮ ਸਰਕਾਰੀ ਰਿਕਾਰਡ ਹੈ ਅਤੇ ਇਸ ਦੇ ਮੀਟਿੰਗ ਵਿੱਚੋਂ ਬਾਹਰ ਜਾਣ ਦੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਵੱਲੋਂ ਪੁਲੀਸ ਨੂੰ ਸੂਚਿਤ ਕਰਨ ਦੇ ਨਾਲ-ਨਾਲ ਲਿਖਤੀ ਸ਼ਿਕਾਇਤ ਵੀ ਭੇਜੀ ਗਈ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਰਕਾਰੀ ਰਿਕਾਰਡ ਦੀ ਸੁਰੱਖਿਆ ਕਰਨਾ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਅਤੇ ਜੇਕਰ ਕੋਈ ਵਿਅਕਤੀ ਬਿਨਾਂ ਇਜਾਜ਼ਤ ਸਰਕਾਰੀ ਰਿਕਾਰਡ ਨੂੰ ਆਪਣੇ ਨਾਲ ਲੈ ਜਾਂਦਾ ਹੈ ਤਾਂ ਉਸ ਸਬੰਧੀ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।ਦੂਜੇ ਪਾਸੇ, ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਨੇ ਕਾਰਵਾਈ ਰਜਿਸਟਰ ਸਮੇਤ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨਗਰ ਕੌਂਸਲ ਦੇ ਕੰਮਕਾਜ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗਾਂ ਦੌਰਾਨ ਕੌਂਸਲਰਾਂ ਤੋਂ ਦਸਤਖਤ ਤਾਂ ਕਰਵਾ ਲਏ ਜਾਂਦੇ ਹਨ, ਪਰ ਕਾਰਵਾਈ ਰਜਿਸਟਰ ਵਿੱਚ ਮੀਟਿੰਗ ਦੀ ਕਾਰਵਾਈ ਦਰਜ ਨਹੀਂ ਕੀਤੀ ਜਾਂਦੀ। ਉਨ੍ਹਾਂ ਰਜਿਸਟਰ ਦੇ ਖਾਲੀ ਪੰਨੇ ਦਿਖਾਉਂਦਿਆਂ ਕਿਹਾ ਕਿ ਕੌਂਸਲਰਾਂ ਨੂੰ ਮੀਟਿੰਗ ਵਿੱਚ ਬੁਲਾ ਕੇ ਉਨ੍ਹਾਂ ਤੋਂ ਦਸਤਖਤ ਕਰਵਾ ਲਏ ਜਾਂਦੇ ਹਨ, ਜਦਕਿ ਬਾਅਦ ਵਿੱਚ ਰਜਿਸਟਰ ਵਿੱਚ ਕੀ ਦਰਜ ਕੀਤਾ ਜਾਂਦਾ ਹੈ, ਇਸ ਬਾਰੇ ਕੌਂਸਲਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ। ਬਲਵਿੰਦਰ ਕੌਰ ਨੇ ਇਹ ਵੀ ਦੋਸ਼ ਲਾਇਆ ਕਿ ਪਿਛਲੀ ਮੀਟਿੰਗ ਦੀ ਕਾਰਵਾਈ ਵੀ ਸਬੰਧਤ ਰਜਿਸਟਰ ਵਿੱਚ ਦਰਜ ਨਹੀਂ ਕੀਤੀ ਗਈ ਸੀ, ਜਦਕਿ ਉਸ ਵਿੱਚ ਕੌਂਸਲਰਾਂ ਦੇ ਦਸਤਖਤ ਮੌਜੂਦ ਸਨ। ਉਨ੍ਹਾਂ ਮੰਗ ਕੀਤੀ ਕਿ ਨਗਰ ਕੌਂਸਲ ਦੀਆਂ ਮੀਟਿੰਗਾਂ ਦੀ ਕਾਰਵਾਈ ਪਾਰਦਰਸ਼ੀ ਢੰਗ ਨਾਲ ਦਰਜ ਕੀਤੀ ਜਾਵੇ ਅਤੇ ਕੌਂਸਲਰਾਂ ਨੂੰ ਵੀ ਇਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਲਵਿੰਦਰ ਕੌਰ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਾਰਜ ਸਾਧਕ ਅਫ਼ਸਰ ’ਤੇ ਕੌਂਸਲਰਾਂ ਨੂੰ ਮੀਟਿੰਗਾਂ ਦੌਰਾਨ ਬਣਦਾ ਮਾਣ-ਸਨਮਾਨ ਨਾ ਦੇਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਕੌਂਸਲਰਾਂ ਨਾਲ ਅਪਮਾਨਜਨਕ ਵਿਵਹਾਰ ਕੀਤਾ ਜਾਂਦਾ ਹੈ। ਇਸ ਘਟਨਾ ਸਬੰਧੀ ਜਦੋਂ ਡੀਐੱਸਪੀ ਪਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਲਹਿਰਾਗਾਗਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੌਂਸਲਰ ਬਲਵਿੰਦਰ ਕੌਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕਾਨੂੰਨ ਅਨ ੁਸਾਰ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਰਕਸ਼ਾਪ ਵਿਚਲੀ ਸਪੇਅਰ ਪਾਰਟ ਦੀ ਦੁਕਾਨ ਨੂੰ ਲੱਗੀ ਅੱਗ-ਭਾਰੀ ਆਰਥਿਕ ਨੁਕਸਾਨ ਅਗਲੀ ਖ਼ਬਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਨੂੰ ਇਨ ਬਿਨ ਲਾਗੂ ਕੀਤੇ ਜਾਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।