28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਦਾਣਾ ਮੰਡੀ ਨੂੰ ਓਪਨ ਮੰਡੀ ਕਰਨ ਦੀ ਮੰਗ ਸੰਬੰਧੀ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਦਿੱਤਾ ਪੱਤਰ

ਲਹਿਰਾਗਾਗਾ, 27 ਸਤੰਬਰ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਮਗੜ੍ਹ ਵਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਮੰਗ ਪੱਤਰ ਸੌਂਪ ਕੇ ਪਿੰਡ ਰਾਮਗੜ੍ਹ ਸੰਧੂਆਂ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਹਰ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਿੰਡ ਰਾਮਗੜ੍ਹ ਸੰਧੂਆਂ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਜੀਤ ਡੈਸਕ 28-09-2026
ਲਹਿਰਾਗਾਗਾ, 27 ਸਤੰਬਰ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਮਗੜ੍ਹ ਵਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਮੰਗ ਪੱਤਰ ਸੌਂਪ ਕੇ ਪਿੰਡ ਰਾਮਗੜ੍ਹ ਸੰਧੂਆਂ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਹਰ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਿੰਡ ਰਾਮਗੜ੍ਹ ਸੰਧੂਆਂ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੰਡੀ ਵਿੱਚ ਕੇਵਲ ਇੱਕ ਸੈਲਰ (ਗੋਲਡਨ ਰਾਈਸ ਮਿੱਲ) ਲੱਗਿਆ ਹੋਇਆ ਹੈ, ਜਿਸ ਕਾਰਨ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਅਤੇ ਸੈਲਰ ਮਾਲਕ ਵੱਲੋਂ ਆਪਣੀ ਮਨਮਰਜ਼ੀ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਕਾਫ਼ੀ ਮੁਸ਼ਕਲਾਂ ਆਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ 17 ਫ਼ੀਸਦੀ ਨਮੀ ਵਾਲੇ ਝੋਨੇ ਨੂੰ ਵੀ ਵੱਧ ਨਮੀ ਦੱਸ ਕੇ ਖਰੀਦਣ ਤੋਂ ਇਨਕਾਰ ਕੀਤਾ ਗਿਆ, ਜਦਕਿ ਬਾਅਦ ਵਿੱਚ ਸੈਲਰ ਵਿੱਚ 22-23 ਫ਼ੀਸਦੀ ਨਮੀ ਵਾਲਾ ਝੋਨਾ ਪਾਏ ਜਾਣ ਦੀ ਗੱਲ ਸਾਹਮਣੇ ਆਈ। ਇਸ ਕਾਰਨ ਕਿਸਾਨਾਂ ਦਾ ਝੋਨਾ ਮੰਡੀ ਵਿੱਚ ਲੰਬੇ ਸਮੇਂ ਤੱਕ ਰੁਲਦਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਰਾਮਗੜ੍ਹ ਸੰਧੂਆਂ ਦੀ ਦਾਣਾ ਮੰਡੀ ਵਿੱਚ ਖਰੀਦ ਸਬੰਧੀ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਮੰਡੀ ਵਿੱਚ ਹੋਰ ਖਰੀਦ ਏਜੰਸੀਆਂ ਜਾਂ ਸੈਲਰਾਂ ਦੀ ਵਿਵਸਥਾ ਕਰਨ ਜਾਂ ਰਾਮਗੜ੍ਹ ਸੰਧੂਆਂ ਦੀ ਦਾਣਾ ਮੰਡੀ ਨੂੰ ਓਪਨ ਮੰਡੀ ਦਾ ਦਰਜਾ ਦੇਣ ਦੀ ਮੰਗ ਕੀਤੀ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੀ ਪਿੰਡ ਇਕਾਈ ਦੇ ਪ੍ਰਧਾਨ ਰਜਿੰਦਰ ਸਿੰਘ, ਜਨਰਲ ਸਕੱਤਰ ਵਰਿੰਦਰ ਸਿੰਘ ਰੋਸਾ, ਸੀਨੀਅਰ ਮੀਤ ਪ੍ਰਧਾਨ ਨਸੀਬ ਸਿੰਘ, ਬਲਦੇਵ ਸਿੰਘ, ਬਾਲਕ੍ਰਿਸ਼ਨ ਸਿੰਘ, ਅਮਨਦੀਪ ਸਿੰਘ ਅਤੇ ਬਲਜਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੈਂਪ ’ਚ 30 ਵਿਅਕਤੀਆਂ ਨੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਨਵੇਂ ਪ੍ਰਧਾਨ ਅੰਮ੍ਰਿਤ ਗਰਗ ਦਾ ਹੋਇਆ ਤਾਜਪੋਸ਼ੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।