30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਲਕੇ ਦੀਆਂ ਮੀਟਿੰਗਾਂ ’ਚ ਪਰਮਿੰਦਰ ਸਿੰਘ ਢੀਂਡਸਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਮੂਨਕ, 29 ਸਤੰਬਰ (ਵਰਿੰਦਰ ਭਾਰਦਵਾਜ, ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਪ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਵਲੋਂ ਅੱਜ ਹਲਕੇ ਲਹਿਰਾ ਦੇ ਸਰਕਲ ਮੂਨਕ ਦੇ ਪਿੰਡ ਸਲੇਮਗੜ੍ਹ ਆਦਿ ਵਿਖੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ਗਲੀ-ਮੁਹੱਲਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਵਰਕਰਾਂ ਦੇ ਮਿਲ ਰਹੇ ਉਤਸ਼ਾਹ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਵਿਧਾਨ ਸਭਾ ਚੋਣਾਂ 2027 ਵਿੱਚ ਲੋਕਾਂ ਨੂੰ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਅਤੇ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।

ਅਜੀਤ ਡੈਸਕ 30-09-2026
ਮੂਨਕ, 29 ਸਤੰਬਰ (ਵਰਿੰਦਰ ਭਾਰਦਵਾਜ, ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਪ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਵਲੋਂ ਅੱਜ ਹਲਕੇ ਲਹਿਰਾ ਦੇ ਸਰਕਲ ਮੂਨਕ ਦੇ ਪਿੰਡ ਸਲੇਮਗੜ੍ਹ ਆਦਿ ਵਿਖੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ਗਲੀ-ਮੁਹੱਲਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਵਰਕਰਾਂ ਦੇ ਮਿਲ ਰਹੇ ਉਤਸ਼ਾਹ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਵਿਧਾਨ ਸਭਾ ਚੋਣਾਂ 2027 ਵਿੱਚ ਲੋਕਾਂ ਨੂੰ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਅਤੇ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਸ. ਢੀਂਡਸਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਵਲੋਂ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਪਿੰਡ, ਹਰ ਘਰ ਅਤੇ ਹਰ ਬੂਥ ਤੱਕ ਪਹੁੰਚਾਏ ਜਾਣਾ ਸਬੰਧੀ ਮੀਟਿੰਗਾਂ ਦਾ ਸਿਲ ਸਿਲਾ ਜਾਰੀ ਹੋ ਚੁੱਕਿਆ ਹੈ ਅਤੇ ਲੋਕਾਂ ਵਲੋਂ ਪਹਿਲਾਂ ਦੀ ਤਰ੍ਹਾਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ. ਢੀਂਡਸਾ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਹਿਲੂ ਤੋਂ ਅਸਫਲ ਰਹੀ ਹੈ, ਇਹ ਕਹਿੰਦੇ ਹੋਏ ਕੋਈ ਅੱਤ ਕਥਨੀ ਨਹੀਂ ਕਿ ਮੌਜੂਦਾ ਸਰਕਾਰ ਨੇ ਪੰਜਾਬ ‘ਤੇ ਸਭ ਤੋਂ ਵੱਧ ਕਰਜ਼ਾ ਲੱਦਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਸਰਪੰਚ ਗੁਰਸੇਵ ਸਿੰਘ ਮਾਨਿਆਣਾ, ਚੇਅਰਮੈਨ ਚਮਕੌਰ ਸਿੰਘ ਬਾਦਲਗੜ, ਠੇਕੇਦਾਰ ਬਲਵਿੰਦਰ ਸਿੰਘ, ਗੁਰਸੇਵਕ ਨੰਬਰਦਾਰ, ਬਿੰਦਰ ਨੰਬਰਦਾਰ, ਸੰਪੂਰਨ ਸਿੰਘ, ਰਾਮਫਲ ਸਿੰਘ, ਜਗਰਾਜ ਸਿੰਘ ਗ੍ਰੰਥੀ, ਗੁਰਜੰਟ ਸਿੰਘ ਸਲੇਮਗੜ੍ਹ , ਪੂਰਨ ਸਿੰਘ, ਗੁਲਜਾਰ ਸਿੰਘ, ਜੋਧਾ ਸਿੰਘ ਆਦਿ ਵੱਡੀ ਗਿਣਤੀ ਵਿੱਚ ਵਰਕਰ ਅ ਤੇ ਆਗੂ ਮੌਜੂਦ ਸਨ।
ਪਿਛਲੀ ਖ਼ਬਰ 800 ਤੋਂ ਵੱਧ ਵਿਦਿਆਰਥਣਾਂ ਨੇ ਦੌੜ ’ਚ ਲਿਆ ਭਾਗ ਅਗਲੀ ਖ਼ਬਰ ਕਾ. ਚੰਦ ਫਤਹਿਪੁਰੀ ਨੂੰ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।