30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਖਨੌਰੀ ਟਰੱਕ ਯੂਨੀਅਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ)— ਸਥਾਨਕ ਸ੍ਰੀ ਗੁਰੂ ਨਾਨਕ ਦੇਵ ਟਰੱਕ ਯੂਨੀਅਨ ਵਲੋਂ ਸਮੂਹ ਆਪ੍ਰੇਟਰਾਂ, ਡਰਾਈਵਰ ਭਾਈਚਾਰੇ ਅਤੇ ਸਮੁੱਚੇ ਸ਼ਹਿਰ ਦੀ ਸੁੱਖ-ਸ਼ਾਂਤੀ ਲਈ ਟਰੱਕ ਯੂਨੀਅਨ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ ਗਿਆ, ਜਿਸ ਦੇ ਅੱਜ 29 ਸਤੰਬਰ ਨੂੰ ਭੋਗ ਪਾਏ ਗਏ। ਭੋਗ ਉਪਰੰਤ ਭਾਈ ਗੁਰਜੀਤ ਸਿੰਘ, ਭਾਈ ਰਛਪਾਲ ਸਿੰਘ ਅਤੇ ਭਾਈ ਦਿਲਬਾਗ ਸਿੰਘ ਦੇ ਕੀਰਤਨੀ ਜਥੇ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ।

ਅਜੀਤ ਡੈਸਕ 30-09-2026
ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ)— ਸਥਾਨਕ ਸ੍ਰੀ ਗੁਰੂ ਨਾਨਕ ਦੇਵ ਟਰੱਕ ਯੂਨੀਅਨ ਵਲੋਂ ਸਮੂਹ ਆਪ੍ਰੇਟਰਾਂ, ਡਰਾਈਵਰ ਭਾਈਚਾਰੇ ਅਤੇ ਸਮੁੱਚੇ ਸ਼ਹਿਰ ਦੀ ਸੁੱਖ-ਸ਼ਾਂਤੀ ਲਈ ਟਰੱਕ ਯੂਨੀਅਨ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ ਗਿਆ, ਜਿਸ ਦੇ ਅੱਜ 29 ਸਤੰਬਰ ਨੂੰ ਭੋਗ ਪਾਏ ਗਏ। ਭੋਗ ਉਪਰੰਤ ਭਾਈ ਗੁਰਜੀਤ ਸਿੰਘ, ਭਾਈ ਰਛਪਾਲ ਸਿੰਘ ਅਤੇ ਭਾਈ ਦਿਲਬਾਗ ਸਿੰਘ ਦੇ ਕੀਰਤਨੀ ਜਥੇ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਮੁਖਤਿਆਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਸ਼ਰਧਾ ਅਤੇ ਭਾਵਨਾ ਨਾਲ ਗੁਰੂ ਘਰ ਵਿੱਚ ਹਾਜ਼ਰੀ ਭਰੀ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਪਵਿੱਤਰ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਗੁਰਨੇ ਅਤੇ ਬਲਵਿੰਦਰ ਸਿੰਘ ਬਿੰਦੂ ਤੋਂ ਇਲਾਵਾ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਰਾਮ ਨਿਵਾਸ ਗਰਗ, ਬਜਿੰਦਰ ਕੁਮਾਰ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਕੁਮਾਰ ਇੰਦਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੱਤਪਾਲ ਗਿੱਲ, ਸਾਬਕਾ ਆੜ੍ਹਤੀਆ ਪ੍ਰਧਾਨ ਸੁਰਿੰਦਰ ਕਾਂਸਲ, ਠੇਕੇਦਾਰ ਜਸਵਿੰਦਰ ਸਿੰਘ ਜੱਸੂ, ਰਣਜੀਤ ਸਿੰਘ ਜੀਤੀ ਨੰਬਰਦਾਰ, ਐਸ.ਐਚ.ਓ. ਗੁਰਮੀਤ ਸਿੰਘ ਥਿੰਦ, ਕੇਵਲ ਕੁਮਾਰ, ਬਲਰਾਜ ਸ਼ਰਮਾ, ਸੁਖਚੈਨ ਸਿੰਘ ਥਿੰਦ ਅਤੇ ਸ਼ੀਸ਼ ਪਾਲ ਮਲਿਕ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਅਤੇ ਸੱਤ ਮੈਂਬਰੀ ਕਮੇਟੀ ਵਲੋਂ ਬਾਬਾ ਪਵਿੱਤਰ ਸਿੰਘ, ਕੀਰਤਨੀ ਜਥੇ ਅਤੇ ਸਮਾਗਮ ’ਚ ਸ਼ਾਮਿਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸਰੀਰਕ ਸਿੱਖਿਆ ਅਧਿਆਪਕ 2 ਨੂੰ ਮੁੱਖ ਮੰਤਰੀ ਨਿਵਾਸ ਸੰਗਰੂਰ ਦਾ ਕਰਨਗੇ ਘਿਰਾਓ ਅਗਲੀ ਖ਼ਬਰ ਡਾ. ਰਵੀ ਸ਼ਰਮਾ ਦੀ ਅਗਵਾਈ ਹੇਠ ਰੋਟਰੀ ਕਲੱਬ ‘ਜਸ਼ਨ-ਏ-ਚੈਂਪੀਅਨਜ਼’ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।