30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ

ਭਵਾਨੀਗੜ੍ਹ, 29 ਸਤੰਬਰ (ਰਣਦੀਪ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 2. 38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ।

ਅਜੀਤ ਡੈਸਕ 30-09-2026
ਭਵਾਨੀਗੜ੍ਹ, 29 ਸਤੰਬਰ (ਰਣਦੀਪ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 2.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿਚ ਬੀਬੜੀ ਤੋਂ ਥੂਹੀ-ਅੜਕਵਾਸ ਨਹਿਰ ਦੇ ਨਾਲ 4.50 ਕਿਲੋਮੀਟਰ ਲੰਬੀ ਸੜਕ ’ਤੇ 214.99 ਲੱਖ ਰੁਪਏ ਅਤੇ ਮਾਝੀ ਮਣਵਾਲ ਰੋਡ ਤੋਂ ਡੇਰਾ ਬਾਬਾ ਗੁਜਰਾਂ ਵਾਲਾ ਤੱਕ 0.50 ਕਿਲੋਮੀਟਰ ਸੜਕ ’ਤੇ 23.89 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ਼ ਬਿੰਬੜੀ, ਥੂਹੀ, ਅੜਕਵਾਸ, ਮਾਝੀ, ਫੂੰਮਣਵਾਲ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੁਖਾਲੀ ਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਨਾਲ਼ ਵਿਦਿਆਰਥੀਆਂ, ਕਿਸਾਨਾਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਵਿਸ਼ੇਸ਼ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਵੱਲੋਂ ਪ੍ਰਵਾਨ ਕਰਦਿਆਂ ਲੋੜੀਂਦੇ ਫੰਡ ਜਾਰੀ ਕੀਤੇ ਗਏ ਹਨ। ਇਸ ਮੌਕੇ ਵਿਕਰਮ ਨਕਟੇ, ਮਾਝੀ ਦੀ ਸਰਪੰਚ ਜਸਵਿੰਦਰ ਕੌਰ, ਜੱਸਾ ਭੜੋ, ਰਣਦੀਪ ਡੇਹਲੇਵਾਲ, ਜਗਵਿੰਦਰ ਡੇਹਲੇਵਾਲ, ਸੁਖਮਨ ਬਾਲਦ, ਮਨਿੰਦਰ ਫੂੰਮਣਵਾਲ, ਸਰਪੰਚ ਨਕਟੇ ਅਤੇ ਲਖਵਿੰਦਰ ਸਿੰਘ ਲੱਖਾ ਫੱਗੂਵਾਲਾ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਆਗੂ, ਵਲੰਟੀਅਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਲਾਈਟ ਦੀ ਵਿਦਿਆਰਥਣ ਅੰਸ਼ੁਲੀ ਝਾਅ ਆਈ.ਐਸ.ਟੀ.ਈ. ਵਲੋਂ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਕਿਸਾਨ ਜਥੇਬੰਦੀ ਦੀ ਔਰਤਾਂ ਦੀ ਇਕਾਈ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।