ਸਰਕਾਰ ਦੀਆਂ ਪ੍ਰਾਪਤੀਆਂ ਦਾ ਸੰਦੇਸ਼ ਲੈ ਕੇ ਦੁਕਾਨ- ਦੁਕਾਨ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ
ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਵੱਡੇ ਕਾਫਲੇ ਦੇ ਰੂਪ ਵਿੱਚ ਸਥਾਨਕ ਸ਼ਹਿਰ ਅੰਦਰ ਦੁਕਾਨ-ਦੁਕਾਨ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਪਾਰਟੀ ਮੁੜ ਲੋਕਾਂ ਦੀ ਕਚਹਿਰੀ ਵਿੱਚ ਆਈ ਹੈ।
ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਵੱਡੇ ਕਾਫਲੇ ਦੇ ਰੂਪ ਵਿੱਚ ਸਥਾਨਕ ਸ਼ਹਿਰ ਅੰਦਰ ਦੁਕਾਨ-ਦੁਕਾਨ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਪਾਰਟੀ ਮੁੜ ਲੋਕਾਂ ਦੀ ਕਚਹਿਰੀ ਵਿੱਚ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਿੱਖਿਆ, ਰੁਜ਼ਗਾਰ ਦੇ ਮੌਕੇ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਸ਼੍ਰੀ ਗੋਇਲ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ੀ ਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਅਤੇ ਦਫ਼ਤਰਾਂ ਵਿੱਚ ਹੋਣ ਵਾਲੀ ਬੇਲੋੜੀ ਖੱਜਲ-ਖੁਆਰੀ ਘਟਾਉਣ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਆਪਣੇ ਸੁਝਾਅ ਸਰਕਾਰ ਤੱਕ ਪਹੁੰਚਾਉਣ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਰੋਧੀ ਪਾਰਟੀਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਬਦਨਾਮ ਕਰਨ ਦੀ ਬਜਾਏ ਸੂਬੇ ਦੀ ਅਸਲ ਸਥਿਤੀ ਨੂੰ ਸਮਝਣ ਦੀ ਲੋੜ ਹੈ। ਇਸ ਮੌਕੇ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਗੋਰਵ ਗੋਇਲ, ਸਨਮੀਕ ਸਿੰਘ ਹੈਨਰੀ, ਸੈ਼ਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਕੌਂਸਲਰ ਰਜਨੀਸ਼ ਗੁਪਤਾ, ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਕਾਨੂੰਨੀ ਵਿੰਗ ਦੇ ਰਾਧੇ ਗੋਇਲ, ਰਤਨ ਸ਼ਰਮਾ, ਕੌਂਸਲਰ ਕਪਲਾਸ਼ ਤਾਇਲ, ਪਰਸ਼ੋਤਮ ਗੋਇਲ, ਦਰਬਾਰਾ ਸਿੰਘ ਹੈਪੀ ਠੇਕੇਦਾਰ, ਅਜੇ ਕੁਮਾਰ ਠੋਲੀ, ਗੁਰਲਾਲ ਸਿੰਘ, ਮੰਤਰੀ ਗੋਇਲ ਦੇ ਓ. ਐਸ.ਡੀ ਰਾਕੇਸ਼ ਗੁਪਤਾ ਵੀ ਮੌਜੂਦ ਸਨ।