03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਫੁੱਟਬਾਲ ਮੁਕਾਬਲਿਆਂ ਵਿੱਚ ਲਹਿਰਾ ਦੀ ਟੀਮ ਨੇ ਪਹਿਲਾ ਅਤੇ ਸੁਨਾਮ ਦੀ ਟੀਮ ਨੇ ਦੂਜਾ ਸਥਾਨ ਕੀਤਾ ਹਾਸਲ

ਮਸਤੂਆਣਾ ਸਾਹਿਬ, 2 ਅਕਤੂਬਰ (ਦਮਦਮੀ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 03-10-2026
ਮਸਤੂਆਣਾ ਸਾਹਿਬ, 2 ਅਕਤੂਬਰ (ਦਮਦਮੀ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਅੰਡਰ-17 ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਵਿੱਚ ਬਲਾਕ ਲਹਿਰਾ ਦੀ ਟੀਮ ਨੇ ਪਹਿਲਾ ਸਥਾਨ, ਬਲਾਕ ਸੁਨਾਮ ਦੀ ਟੀਮ ਨੇ ਦੂਜਾ ਅਤੇ ਬਲਾਕ ਅਨਦਾਨਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ ਅਤੇ ਮੌਜੂਦਾ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਟੂਰਨਾਮੈਂਟ ਦੇ ਸਫਲ ਅਤੇ ਸੁਚੱਜੇ ਆਯੋਜਨ ਵਿੱਚ ਮਨਜੀਤ ਸਿੰਘ ਬਾਲੀਆਂ, ਨਵਦੀਪ ਸਿੰਘ ਔਜਲਾ ਡੀ.ਐੱਸ.ਓ. ਸੰਗਰੂਰ, ਸ੍ਰੀ ਜਤਿੰਦਰ ਦੇਵ ਡਾਇਰੈਕਟਰ, ਸ੍ਰ. ਪਰਦੀਪ ਸਿੰਘ ਜ਼ਿਲ੍ਹਾ ਫੁੱਟਬਾਲ ਕੋਚ, ਸ੍ਰ. ਅਮਨਦੀਪ ਸਿੰਘ ਫੁੱਟਬਾਲ ਕੋਚ ਸੁਨਾਮ, ਸ੍ਰੀ ਸੂਰਜ ਕੁਮਾਰ ਫੁੱਟਬਾਲ ਕੋਚ, ਜੁਝਾਰ ਸਿੰਘ ਬਾਲੀਆਂ ਅਤੇ ਸ੍ਰ. ਸੁਖਵਿੰਦਰ ਸਿੰਘ ਡੀ.ਪੀ.ਈ. ਹੋਰਾਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ। ਟੂਰਨਾਮੈਂਟ ਨੂੰ ਨਿਰਪੱਖ, ਸੁਚੱਜੇ ਅਤੇ ਖੇਡ ਨਿਯਮਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਆਫ਼ੀਸ਼ੀਅਲਜ਼ ਵਜੋਂ ਅਹਿਮ ਜ਼ਿੰਮੇਵਾਰੀ ਨਿਭਾਈ। ਪ੍ਰਬੰਧਕਾਂ ਵੱਲੋਂ ਉਨ੍ਹਾਂ ਵੱਲੋਂ ਨਿਭਾਈ ਗਈ ਸੇਵਾ ਤੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਦਲਿਤ-ਆਦਿਵਾਸੀ ਸਮਾਜ ਦੇ ਹੱਕਾਂ ਤੇ ਆਤਮ-ਸਨਮਾਨ ਲਈ ਸਾਂਝੀ ਰਣਨੀਤੀ ’ਤੇ ਮੰਥਨ ਕਰਮਜੀਤ ਕੌਰ ਦਿੜ੍ਹਬਾ ਨੇ ਰਾਸ਼ਟਰੀ ਸਮਨਵ... ਅਗਲੀ ਖ਼ਬਰ ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਨੇ ਕਰਵਾਇਆ ਐਥਲੈਟਿਕਸ ਖੇਡ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।