03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਠੇਕਾ ਮੁਲਾਜ਼ਮਾਂ ਵਲੋਂ ਧੂਰੀ ’ਚ ਰੋਸ ਪ੍ਰਦਰਸ਼ਨ ਪੱਕੇ ਰੁਜ਼ਗਾਰ ਅਤੇ ਬਿੱਲ-2026 ’ਚ ਸ਼ਾਮਿਲ ਕਰਨ ਮੰਗ

ਧੂਰੀ, 2 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਇੰਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ ਅਤੇ ਕੰਪਨੀਆਂ ਅਧੀਨ ਵਰ੍ਹਿਆਂ ਤੋਂ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਨੇ ਅੱਜ ‘ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਵਿਸ਼ਾਲ ਝੰਡਾ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਂਪਸ ਦਫ਼ਤਰ ਅੱਗੇ ਧਰਨਾ ਦਿੰਦਿਆਂ ਨਾਅਰੇਬਾਜ਼ੀ ਵੀ ਕੀਤੀ। ਜੱਥੇਬੰਦੀ ਦੇ ਪ੍ਰਮੁੱਖ ਆਗੂਆਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਧੂਰੀ, ਹਰਜਿੰਦਰਪਾਲ ਸਿੰਘ ਅਤੇ ਜਸਪ੍ਰੀਤ ਸਿੰਘ ਗਗਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਨਿਮਾਣੀ ਦਿਹਾੜੀ ਉੱਤੇ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ।

ਅਜੀਤ ਡੈਸਕ 03-10-2026
ਧੂਰੀ, 2 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਇੰਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ ਅਤੇ ਕੰਪਨੀਆਂ ਅਧੀਨ ਵਰ੍ਹਿਆਂ ਤੋਂ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਨੇ ਅੱਜ ‘ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਵਿਸ਼ਾਲ ਝੰਡਾ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਂਪਸ ਦਫ਼ਤਰ ਅੱਗੇ ਧਰਨਾ ਦਿੰਦਿਆਂ ਨਾਅਰੇਬਾਜ਼ੀ ਵੀ ਕੀਤੀ। ਜੱਥੇਬੰਦੀ ਦੇ ਪ੍ਰਮੁੱਖ ਆਗੂਆਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਧੂਰੀ, ਹਰਜਿੰਦਰਪਾਲ ਸਿੰਘ ਅਤੇ ਜਸਪ੍ਰੀਤ ਸਿੰਘ ਗਗਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਨਿਮਾਣੀ ਦਿਹਾੜੀ ਉੱਤੇ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਹਾਲ ਹੀ ਵਿੱਚ ਵਿਧਾਨ ਸਭਾ ਅੰਦਰ ਪਾਸ ਕੀਤੇ ਗਏ ‘ਦ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜ਼ੀਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ-2026’ ਵਿੱਚ ਆਊਟਸੋਰਸ ਅਤੇ ਇੰਨਲਿਸਟਮੈਂਟ ਕਾਮਿਆਂ ਨੂੰ ਵੀ ਸ਼ਾਮਲ ਕਰਕੇ ਸਾਰਿਆਂ ਨੂੰ ਰੈਗੂਲਰ ਕੀਤਾ ਜਾਵੇ। ਆਗੂਆਂ ਖ਼ਦਸ਼ਾ ਜਤਾਇਆ ਕਿ ਅਗਾਮੀ ਚੋਣਾਂ ਨੇੜੇ ਆਉਣ ਕਾਰਨ ਲਾਰੇਬਾਜ਼ੀ ਅਧੀਨ ਇਹ ਬਿੱਲ 2016 ਵਾਲੇ ਕਾਨੂੰਨ ਵਾਂਗ ਅਧੂਰਾ ਰਹਿ ਸਕਦਾ ਹੈ। ਆਗੂਆਂ ਦੱਸਿਆ ਕਿ 24 ਸਤੰਬਰ ਨੂੰ ਚੰਡੀਗੜ੍ਹ ਵਿਖੇ ਤੈਅ ਪੈਨਲ ਮੀਟਿੰਗ ਵਿੱਚ ਉੱਚ ਅਧਿਕਾਰੀਆਂ ਦੇ ਨਾ ਪੁੱਜਣ ਕਾਰਨ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਨਾਲ ਤੁਰੰਤ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ, ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਵਿੱਤ-ਮੰਤਰੀ ਹਰਪਾਲ ਸਿੰਘ ਚੀਮਾ ਨੇ ਹੰਬਲਬਾਸ ਵਿਖੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਅਗਲੀ ਖ਼ਬਰ ਨਗਰ ਕੌਂਸਲ ਧੂਰੀ ਨੇ ਸਬਜ਼ੀ ਮੰਡੀ ਪਾਰਕ ਸਾਹਮਣੇ ਦਹਾਕਿਆਂ ਪੁਰਾਣੇ ਨਾਜਾਇਜ਼ ਕਬਜ਼ੇ ਛੁਡਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।