04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਚ ਗਿਰਾਵਟ ਨੇ ਸਿੱਖ ਪੰਥ ਨੂੰ ਸ਼ਰਮਸਾਰ ਕੀਤਾ- ਬਾਬੂ ਗਰਗ

ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ’ਚ ਆਈ ਗਿਰਾਵਟ ਨੇ ਸਮੁੱਚੇ ਸਿੱਖ ਪੰਥ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਰਦਿਆਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 04-10-2026
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ’ਚ ਆਈ ਗਿਰਾਵਟ ਨੇ ਸਮੁੱਚੇ ਸਿੱਖ ਪੰਥ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਰਦਿਆਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਧੀਨਗੀ ਨੂੰ ਪ੍ਰਵਾਨ ਕਰਨ ਨਾਲ ਸਿੱਖਾਂ ਦੀ ਸਿਰਮੌਰ ਸੰਸਥਾ ਦੀ ਸਰਬਉੱਚਤਾ ਨੂੰ ਢਾਹ ਲੱਗੀ ਹੈ, ਜਿਸ ਕਾਰਨ ਵਿਸ਼ਵ ਭਰ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਸ੍ਰੀ ਗਰਗ ਨੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਨਿਊ ਖੋਖਰ ਕਲਾਂ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ ਰਾਜਵਿੰਦਰ ਕੌਰ ਬਣੀ ਪ੍ਰਧਾਨ ਅਗਲੀ ਖ਼ਬਰ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।