‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਦਮਦਮਾ ਸਾਹਿਬ ਵੱਲ ਰਵਾਨਾ
ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਕੌਮੀ ਇਨਸਾਫ਼ ਮੋਰਚੇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋਏ ‘ਬੰਦੀ ਸਿੰਘ ਰਹਾਈ ਮਾਰਚ’ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਜਥੇਦਾਰ ਜਸਵੀਰ ਸਿੰਘ ਰੋਡੇ ਵਲੋਂ ਅਰਦਾਸ ਕਰਨ ਉਪਰੰਤ ਬੰਦੀ ਸਿੰਘ ਰਿਹਾਈ ਮਾਰਚ ਦੌਰਾਨ ਜਿੱਥੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ, ਉੱਥੇ ਪੰਜ ਪਿਆਰਿਆਂ ਨੂੰ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸੀਨੀਅਰ ਕੌਂਸਲ ਮੈਂਬਰਾਂ ਵੱਲੋਂ ਸਿਰੋਪਾਉ ਦੀ ਬਖ਼ਸ਼ੀਸ਼ ਕੀਤੀ ਗਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਮਸਤੂਆਣਾ ਸਾਹਿਬ, 3 ਅਕਤੂਬਰ (ਦਮਦਮੀ) - ਕੌਮੀ ਇਨਸਾਫ਼ ਮੋਰਚੇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋਏ ‘ਬੰਦੀ ਸਿੰਘ ਰਹਾਈ ਮਾਰਚ’ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਜਥੇਦਾਰ ਜਸਵੀਰ ਸਿੰਘ ਰੋਡੇ ਵਲੋਂ ਅਰਦਾਸ ਕਰਨ ਉਪਰੰਤ ਬੰਦੀ ਸਿੰਘ ਰਿਹਾਈ ਮਾਰਚ ਦੌਰਾਨ ਜਿੱਥੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ, ਉੱਥੇ ਪੰਜ ਪਿਆਰਿਆਂ ਨੂੰ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸੀਨੀਅਰ ਕੌਂਸਲ ਮੈਂਬਰਾਂ ਵੱਲੋਂ ਸਿਰੋਪਾਉ ਦੀ ਬਖ਼ਸ਼ੀਸ਼ ਕੀਤੀ ਗਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇ ਸ ਬੰਦੀ ਸਿੰਘ ਰਿਹਾਈ ਮਾਰਚ ਦੇ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਪੂ ਗੁਰਚਰਨ ਸਿੰਘ ਨੇ ਇਨਸਾਫ਼ ਮਾਰਚ ਦੇ ਰਾਤ ਦੇ ਠਹਿਰਾਅ ਲਈ ਸਮੁੱਚੇ ਪ੍ਰਬੰਧਾਂ ਲਈ ਅਕਾਲ ਕਾਲਜ ਕੌਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਸਿੱਖ ਕੌਮ ਦੇ ਖ਼ਿਲਾਫ਼ ਭੁਗਤ ਰਹੀਆਂ ਹਨ । 11 ਮਹੀਨਿਆਂ ਤੋਂ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜ ੀ ਬਿਮਾਰ ਹਨ ਪਰੰਤੂ 4 ਦਿਨ ਦੀ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਹੁਣ ਸਿੱਖ ਕੌਮ ਜਾਗ ਪਈ ਹੈ ਅਤੇ ਘਰ ਘਰ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਹੋ ਰਹੀ ਹੈ। ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ (ਬਾਕੀ ਸਫਾ 12 ’ਤੇ)