04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੱਪ ਦੇ ਡੰਗ ਨਾਲ ਮਜ਼ਦੂਰ ਔਰਤ ਦੀ ਇਲਾਜ ਦੌਰਾਨ ਮੌਤ

ਦਿੜ੍ਹਬਾ ਮੰਡੀ, 3 ਅਕਤੂਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਖਡਿਆਲ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸੱਪ ਦੇ ਡੰਗ ਦਾ ਸ਼ਿਕਾਰ ਹੋਈ ਮਜ਼ਦੂਰ ਔਰਤ ਦੀ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਨੇ ਦੱਸਿਆ ਕਿ ਸੋਮਾ ਕੌਰ ਪਤਨੀ ਕੁਲਵੀਰ ਸਿੰਘ ਵਾਸੀ ਖਡਿਆਲ ਨੂੰ ਕਰੀਬ ਇੱਕ ਹਫ਼ਤਾ ਪਹਿਲਾਂ ਸੱਪ ਨੇ ਡੰਗ ਮਾਰ ਦਿੱਤਾ ਸੀ।

ਅਜੀਤ ਡੈਸਕ 04-10-2026
ਦਿੜ੍ਹਬਾ ਮੰਡੀ, 3 ਅਕਤੂਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਖਡਿਆਲ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸੱਪ ਦੇ ਡੰਗ ਦਾ ਸ਼ਿਕਾਰ ਹੋਈ ਮਜ਼ਦੂਰ ਔਰਤ ਦੀ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਨੇ ਦੱਸਿਆ ਕਿ ਸੋਮਾ ਕੌਰ ਪਤਨੀ ਕੁਲਵੀਰ ਸਿੰਘ ਵਾਸੀ ਖਡਿਆਲ ਨੂੰ ਕਰੀਬ ਇੱਕ ਹਫ਼ਤਾ ਪਹਿਲਾਂ ਸੱਪ ਨੇ ਡੰਗ ਮਾਰ ਦਿੱਤਾ ਸੀ। ਪਰਿਵਾਰ ਵਲੋਂ ਉਸ ਨੂੰ ਤੁਰੰਤ ਇਲਾਜ ਲਈ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕਰੀਬ ਇੱਕ ਹਫ਼ਤੇ ਤੱਕ ਇਲਾਜ ਚੱਲਣ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚ ਸਕੀ। ਉਨ੍ਹਾਂ ਦੱਸਿਆ ਕਿ ਪਰਿਵਾਰ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਮ੍ਰਿਤਕਾ ਆਪਣੇ ਪਿੱਛੇ ਦੋ ਛੋਟੇ ਬੱਚੇ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਈ ਹੈ। ਇਸ ਮੌਕੇ ਸਪੋਰਟਸ ਵੈੱਲਫੇਅਰ ਬੋਰਡ ਦਿੜ੍ਹਬਾ ਦੇ ਚੇਅਰਮੈਨ ਸਤਪਾਲ ਸਿੰਘ ਮਾਹੀ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਤਹਿਤ ਸੁਖਬੀਰ ਸਿੰਘ ਬਾਦਲ ਦੀ ਅਮਰਗੜ੍ਹ ਵਿਖੇ ਆਮਦ ਅੱਜ ਖਾਨਪੁਰ ਦੀ ਅਨਾਜ ਮੰਡੀ ਵਿੱਚ ਇਤਿਹਾਸਿਕ ਇਕੱ... ਅਗਲੀ ਖ਼ਬਰ ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦਾ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।