05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਗਰੂਰ ਰੈਲੀ ’ਚ ਦਿੜ੍ਹਬਾ ਤੋਂ ਵੱਡੀ ਗਿਣਤੀ ’ਚ ਪੈਨਸ਼ਨਰ ਹੋਣਗੇ ਸ਼ਾਮਿਲ

ਦਿੜ੍ਹਬਾ, 4 ਅਕਤੂਬਰ (ਜਸਵੀਰ ਸਿੰਘ ਔਜਲਾ)- ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦਿੜ੍ਹਬਾ ਦੀ ਮੀਟਿੰਗ ਸਰਪ੍ਰਸਤ ਗੁਰਜੰਟ ਸਿੰਘ ਦਿੜ੍ਹਬਾ, ਚੇਅਰਮੈਨ ਕ੍ਰਿਸ਼ਨ ਕੁਮਾਰ ਅਤੇ ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 10 ਅਕਤੂਬਰ ਨੂੰ ਮੁਲਾਜ਼ਮ-ਪੈਨਸ਼ਨਰ ਸਾਂਝੇ ਫਰੰਟ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਪੰਜਾਬ ਪੱਧਰੀ ਰੈਲੀ ਵਿੱਚ ਦਿੜ੍ਹਬਾ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 05-10-2026
ਦਿੜ੍ਹਬਾ, 4 ਅਕਤੂਬਰ (ਜਸਵੀਰ ਸਿੰਘ ਔਜਲਾ)- ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦਿੜ੍ਹਬਾ ਦੀ ਮੀਟਿੰਗ ਸਰਪ੍ਰਸਤ ਗੁਰਜੰਟ ਸਿੰਘ ਦਿੜ੍ਹਬਾ, ਚੇਅਰਮੈਨ ਕ੍ਰਿਸ਼ਨ ਕੁਮਾਰ ਅਤੇ ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 10 ਅਕਤੂਬਰ ਨੂੰ ਮੁਲਾਜ਼ਮ-ਪੈਨਸ਼ਨਰ ਸਾਂਝੇ ਫਰੰਟ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਪੰਜਾਬ ਪੱਧਰੀ ਰੈਲੀ ਵਿੱਚ ਦਿੜ੍ਹਬਾ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰ ਸ਼ਮੂਲੀਅਤ ਕਰਨਗੇ। ਆਗੂਆਂ ਅਜੀਤ ਸਿੰਘ ਕੌਹਰੀਆਂ, ਚਿਰੰਜੀ ਲਾਲ ਜਨਾਲ, ਚਰਨਜੀਤ ਸਿੰਘ ਕੌਹਰੀਆਂ, ਗੁਰਦੀਪ ਸਿੰਘ ਮੌੜ, ਜੁਗਵੰਤ ਸਿੰਘ ਬੂਰੜ, ਮੇਜਰ ਸਿੰਘ ਸਮੂਰਾਂ, ਚੰਦ ਸਿੰਘ ਰੋਗਲਾ, ਪਰਸੋਤਮ ਲਾਲ, ਬੰਤ ਸਿੰਘ ਕੈਂਪਰ, ਜਸਪਾਲ ਸਿੰਘ, ਹਰਪਾਲ ਸਿੰਘ ਅਤੇ ਸੁਖਜਿੰਦਰ ਸਿੰਘ ਜਨਾਲ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ 2.59 ਦੇ ਗੁਣਕ, ਮੈਡੀਕਲ ਭੱਤਾ ਦੁੱਗਣਾ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਬਕਾਇਆ ਡੀ.ਏ. ਜਾਰੀ ਕਰਨ ਸਮੇਤ ਕਈ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸਾਂਝੇ ਫਰੰਟ ਦੇ ਸੰਘਰਸ਼ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਪੁਲਿਸ ਤੋਂ ਸੇਵਾਮੁਕਤ ਹੋਏ ਰਣਜੀਤ ਸਿੰਘ ਗੁਜਰਾਂ, ਕਸ਼ਮੀਰ ਸਿੰਘ ਕੈਂਪਰ ਅਤੇ ਕਰਨੈਲ ਸਿੰਘ ਭਾਈ ਕੀ ਪਸ਼ੌਰ ਨੂੰ ਜਥੇਬੰਦੀ ਵਿੱਚ ਸ਼ਾਮਿਲ ਹੋਏ ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਲੱਡੂ ਵੰਡੇ ਅਗਲੀ ਖ਼ਬਰ ਮਾਂਹਵਾਰੀ ਸਫ਼ਾਈ ਪ੍ਰਬੰਧਨ ਬਾਰੇ 600 ਦੇ ਕਰੀਬ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।