05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖੰਡੇਬਾਦ ’ਚ ਮੁਫ਼ਤ ਮੈਡੀਕਲ ਜਾਂਚ ਤੇ ਖੂਨਦਾਨ ਕੈਂਪ ਲਗਾਇਆ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ - ਬਰਿੰਦਰ ਗੋਇਲ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਜ਼ਿਲ੍ਹਾ ਪਰਿਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ ਦੇ ਯਤਨਾਂ ਸਦਕਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਖੰਡੇਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ।

ਅਜੀਤ ਡੈਸਕ 05-10-2026
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਜ਼ਿਲ੍ਹਾ ਪਰਿਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ ਦੇ ਯਤਨਾਂ ਸਦਕਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਖੰਡੇਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ, ਮੰਤਰੀ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਅਤੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਅਜਿਹੇ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਅਭਿਸ਼ੇਕ ਹਾਂਡਾ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ’ਚ 51 ਵਿਅਕਤੀਆਂ ਨੇ ਖੂਨਦਾਨ ਕੀਤਾ, ਜਦਕਿ 200 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੀਤਾ ਗਿਆ। ਜਾਂਚ ਦੌਰਾਨ 32 ਮਰੀਜ਼ਾਂ ਨੂੰ ਅੱਖਾਂ ਦੇ ਆਪਰੇਸ਼ਨ ਲਈ ਚੁਣਿਆ ਗਿਆ। ਜ਼ਿਲ੍ਹਾ ਪਰਿਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ ਨੇ ਕਿਹਾ ਕਿ ਕੈਂਪ ਲਗਾਉਣ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣਾ ਅਤੇ ਖੂਨਦਾਨ ਰਾਹੀਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨਾ ਹੈ। ਇਸ ਮੌਕੇ ਡਾ. ਬੀਰਬਲ ਸਿੰਘ, ਤਰਸੇਮ ਸਿੰਘ, ਜਸਵੰਤ ਸਿੰਘ, ਸੂਬਾ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਆਸ਼ੂ ਜਿੰਦਲ ਨੂੰ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਬਣਾਇਆ ਅਗਲੀ ਖ਼ਬਰ ਹੋਣਹਾਰ ਕਰਾਟੇ ਖਿਡਾਰਨ ਦਮਨਜੀਤ ਕੌਰ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।