05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਰੈਲੀ ਦੌਰਾਨ ਸੁਖਬੀਰ ਸਣੇ ਲੀਡਰਸ਼ਿਪ ਦੇ ਨਿਸ਼ਾਨੇ ’ਤੇ ਰਹੇ ਸਾਬਕਾ ਵਿਧਾਇਕ ਝੂੰਦਾਂ

ਕੁੱਪ ਕਲਾਂ, 4 ਅਕਤੂਬਰ ( ਸੁਖਜਿੰਦਰ ਸਿੰਘ ਝੱਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਅੰਦਰ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ । ਜਿਸ ਦੇ ਚਲਦਿਆਂ ਹਲਕਾ ਅਮਰਗੜ੍ਹ ਦੇ ਪਿੰਡ ਖਾਨਪੁਰ ਵਿਖੇ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਰੈਲੀ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਦੀ ਅਗਵਾਈ ਹੇਠ ਕੀਤੀ ਗਈ ।

ਅਜੀਤ ਡੈਸਕ 05-10-2026
ਕੁੱਪ ਕਲਾਂ, 4 ਅਕਤੂਬਰ ( ਸੁਖਜਿੰਦਰ ਸਿੰਘ ਝੱਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਅੰਦਰ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ । ਜਿਸ ਦੇ ਚਲਦਿਆਂ ਹਲਕਾ ਅਮਰਗੜ੍ਹ ਦੇ ਪਿੰਡ ਖਾਨਪੁਰ ਵਿਖੇ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਰੈਲੀ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਦੀ ਅਗਵਾਈ ਹੇਠ ਕੀਤੀ ਗਈ । ਰੈਲੀ ਦੌਰਾਨ ਜਿੱਥੇ ਲਾ ਮਿਸਾਲ ਇਕੱਠ ਵੇਖਣ ਨੂੰ ਮਿਲਿਆ, ਉੱਥੇ ਹੀ ਸੁਖਬੀਰ ਸਿੰਘ ਬਾਦਲ ਸਣੇ ਲਗਭਗ ਸਾਰੀ ਹੀ ਲੀਡਰਸ਼ਿਪ ਦੇ ਨਿਸ਼ਾਨੇ ’ਤੇ ਕੇਵਲ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਹੀ ਰਹੇ । ਇਕੱਠ ਨੂੰ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਝੂਦਾਂ ’ਤੇ ਤਿੱਖਾ ਕਟਾਕਸ਼ ਕਰਦਿਆਂ ਕਿਹਾ ਕਿ ਉਸ ਇਨਸਾਨ ਨੇ ਪਾਰਟੀ ਨਾਲ ਗਦਾਰੀ ਕੀਤੀ ਤਾਂ ਉਨ੍ਹਾਂ ਨੇ ਜੱਸੀ ਮੰਨਵੀ ਨੂੰ ਹਲਕੇ ਦੀ ਕਮਾਂਡ ਸੌਂਪੀ। ਉਸ ਤੋਂ ਬਾਅਦ ਸਾਬਕਾ ਚੇਅਰਮੈਨ ਜਸਬੀਰ ਸਿੰਘ ਦਿਓਲ ਨੇ ਖੁੱਲ ਕੇ ਇਕਬਾਲ ਸਿੰਘ ਝੂੰਦਾਂ ਦੇ ਖਿਲਾਫ ਭੜਾਸ ਕੱਢੀ ਅਤੇ ਉਹ ਤਾਂ ਇੱਥੋਂ ਤੱਕ ਕਹਿ ਗਏ ਕਿ ਤਿੰਨ ਹਲਕਿਆਂ ਦੀ ਸਰਦਾਰੀ ਕਰਨ ਵਾਲਾ ਇਨਸਾਨ ਅੱਜ ਇੱਕ ਹਲਕੇ ਤੱਕ ਸਿਮਟ ਗਿਆ ਹੈ । ਜੱਸੀ ਨੇ ਆਖਿਆ ਕਿ ਜਿਸ ਆਗੂ ਨੇ ਇਨੀਆਂ ਜਿਆਦਾ ਪਾਰਟੀਆਂ ਬਦਲ ਲਈਆਂ ਹੋਣ ਲੋਕ ਉਸ ’ਤੇ ਕਿਸ ਤਰ੍ਹਾਂ ਵਿਸ਼ਵਾਸ ਕਰਨਗੇ।
ਪਿਛਲੀ ਖ਼ਬਰ ਟਰੱਕ ਆਪ੍ਰੇਟਰ ਯੂਨੀਅਨ ਵਲੋਂ ਪਾਠ ਦਾ ਭੋਗ ਪਾਇਆ ਅਗਲੀ ਖ਼ਬਰ ਵਿਧਾਇਕ ਪੋ੍: ਜਸਵੰਤ ਸਿੰਘ ਗੱਜਣਮਾਜਰਾ ਤੇ ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ। ਚੇਅਰਮੈਨ ਰਵਿੰਦਰ ਸਿੰਘ ਧਾਲੀਵਾਲ ਦਾ ਤਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।