06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਮੈਡਮ ਫਰਿਆਲ ਰਹਿਮਾਨ ਵਲੋਂ ਘਰ-ਘਰ ਜਨ ਸੰਪਰਕ

ਸੰਦੌੜ, 5 ਅਕਤੂਬਰ (ਜਸਵੀਰ ਸਿੰਘ ਜੱਸੀ) - ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਧਰਮ ਪਤਨੀ ਮੈਡਮ ਫਰਿਆਲ ਰਹਿਮਾਨ ਵਲੋਂ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਪਿੰਡ ਖੁਰਦ ਤੋਂ ਕੀਤੀ ਗਈ।

ਅਜੀਤ ਡੈਸਕ 06-10-2026
ਸੰਦੌੜ, 5 ਅਕਤੂਬਰ (ਜਸਵੀਰ ਸਿੰਘ ਜੱਸੀ) - ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਧਰਮ ਪਤਨੀ ਮੈਡਮ ਫਰਿਆਲ ਰਹਿਮਾਨ ਵਲੋਂ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਪਿੰਡ ਖੁਰਦ ਤੋਂ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਕੁਲਵੀਰ ਸਿੰਘ ਮਾਣਕ ਫੌਜੀ ਦੇ ਗ੍ਰਹਿ ਤੋਂ ਹੋਈ। ਇਸ ਮੌਕੇ ਮੈਡਮ ਫਰਿਆਲ ਰਹਿਮਾਨ ਨੇ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ, ਸਰਕਾਰੀ ਸਹੂਲਤਾਂ ਅਤੇ ਪਹਿਲਕਦਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਮੈਡਮ ਫਰਿਆਲ ਰਹਿਮਾਨ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਹੋਰ ਲੋਕ ਸਹੂਲਤਾਂ ਦੇ ਖੇਤਰਾਂ ਵਿੱਚ ਵੱਖ-ਵੱਖ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਬੀਬਾ ਰਣਜੀਤ ਕੌਰ ਪਤਨੀ ਸਰਪੰਚ ਕੁਲਵੀਰ ਸਿੰਘ ਮਾਣਕ, ਬੀਬਾ ਗੁਰਪ੍ਰੀਤ ਕੌਰ ਜਸਵੀਰ ਕੌਰ, ਬੀਬਾ ਜਮੀਲਾ, ਬੀਬਾ ਜਸਬੀਰ ਕੌਰ, ਸਰਬਜੀਤ ਕੌਰ, ਰਾਜਦੀਪ ਕੌਰ, ਕੁਲਵਿੰਦਰ ਕੌਰ, ਰਮਨ ਕੌਰ, ਬੇਅੰਤ ਕੌਰ ਸਮੇਤ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ ਤੋਂ ਪਹਿਲਾਂ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਮਨਾਇਆ ਰਾਸ਼ਟਰੀ ਸਵੈ ਇੱਛੁਕ ਖੂਨਦਾਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।