ਕੁਲਵੰਤ ਸਿੰਘ ਕਲਕੱਤਾ ਬਣੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪੰਥਕ ਵਿੰਗ ਸੰਗਰੂਰ ਦੇ ਜ਼ਿਲ੍ਹਾ ਜਥੇਦਾਰ
ਸੰਗਰੂਰ, 5 ਅਕਤੂਬਰ (ਦਮਨਜੀਤ ਸਿੰਘ) - ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਸੰਗਰੂਰ ਜ਼ਿਲ੍ਹੇ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਥਕ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਅਹਿਮ ਨਿਯੁਕਤੀ ਕੀਤੀ ਗਈ ਹੈ। ਲੰਬੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਪੰਥਕ ਕਾਰਜਾਂ ਵਿੱਚ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਭਾਈ ਕੁਲਵੰਤ ਸਿੰਘ ਕਲਕੱਤਾ ਨੂੰ ਪੰਥਕ ਵਿੰਗ ਜ਼ਿਲ੍ਹਾ ਸੰਗਰੂਰ ਦਾ ਜ਼ਿਲ੍ਹਾ ਜਥੇਦਾਰ ਥਾਪਿਆ ਗਿਆ ਹੈ।
ਅਜੀਤ ਡੈਸਕ
06-10-2026