07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

10 ਦੀ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿਚੋ ਮੁਲਾਜ਼ਮ ਅਤੇ ਪੈਨਸ਼ਨਰ ਹਜ਼ਾਰਾਂ ਦੀ ਗਿਣਤੀ ’ਚ ਪੁੱਜਣਗੇ–ਅਰੋੜਾ

ਸੰਗਰੂਰ, 6 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈਲਫੇਅਰ ਐਸੋਸੀਏਸਨ ਜ਼ਿਲਾ ਸੰਗਰੂਰ ਦੇ ਵੀ ਪ੍ਰਧਾਨ ਹਨ, ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਦੀ ਸੂਬਾ ਪੱਧਰੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਜਿਸ ਦੌਰਾਨ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਹੱਲਾ ਬੋਲ ਰੈਲੀ ਵਿੱਚ ਕਨਫੈਡਰੇਸ਼ਨ ਨਾਲ ਸੰਬੰਧਤ ਹਜਾਰਾਂ ਦੀ ਗਿਣਤੀ ਵਿੱਚ ਕਾਫਲਿਆਂ ਦੇ ਰੂਪ ਵਿੱਚ ਪੰਜਾਬ ਸਰਕਾਰ ਖਿਲਾਫ ਨਾਅਰੇ ਲਾਉਦੇ ਹੋਏ ਪੁੱਜਣਗੇ। ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੈਨਨ, ਸਲਾਹਕਾਰ ਗੁਰਦੀਪ ਸਿੰਘ ਵਾਲੀਆ ਅਤੇ ਅਜੀਤ ਸਿਘ ਫਤਿਹਚੱਕ ਵੱਲੋ ਸੂਬਾ ਪੱਧਰ ਤੇ ਰੈਲੀ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਅਜੀਤ ਡੈਸਕ 07-10-2026
ਸੰਗਰੂਰ, 6 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈਲਫੇਅਰ ਐਸੋਸੀਏਸਨ ਜ਼ਿਲਾ ਸੰਗਰੂਰ ਦੇ ਵੀ ਪ੍ਰਧਾਨ ਹਨ, ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਦੀ ਸੂਬਾ ਪੱਧਰੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਜਿਸ ਦੌਰਾਨ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਹੱਲਾ ਬੋਲ ਰੈਲੀ ਵਿੱਚ ਕਨਫੈਡਰੇਸ਼ਨ ਨਾਲ ਸੰਬੰਧਤ ਹਜਾਰਾਂ ਦੀ ਗਿਣਤੀ ਵਿੱਚ ਕਾਫਲਿਆਂ ਦੇ ਰੂਪ ਵਿੱਚ ਪੰਜਾਬ ਸਰਕਾਰ ਖਿਲਾਫ ਨਾਅਰੇ ਲਾਉਦੇ ਹੋਏ ਪੁੱਜਣਗੇ। ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੈਨਨ, ਸਲਾਹਕਾਰ ਗੁਰਦੀਪ ਸਿੰਘ ਵਾਲੀਆ ਅਤੇ ਅਜੀਤ ਸਿਘ ਫਤਿਹਚੱਕ ਵੱਲੋ ਸੂਬਾ ਪੱਧਰ ਤੇ ਰੈਲੀ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ ਅਤੇ ਜਿਲਾ ਵਿੱਤ ਸਕੱਤਰ ਕਰਨੈਲ ਸਿੰਘ ਸੇਖੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਸੰਗਰੂਰ ਜਿਲੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਚੇਅਰਮੈਨ ਰਵਿੰਦਰ ਸਿਘ ਗੁੱਡੂ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ ਅਤੇ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਗੁਰਦੀਪ ਸਿੰਘ ਮੰਗਵਾਲ, ਗੁਰਦੇਵ ਸਿੰਘ ਲੂੰਬਾ, ਵਿੱਤ ਸਕੱਤਰ ਲਾਭ ਸਿੰਘ, ਸੁਰਿੰਦਰ ਸਿੰਘ ਸੋਢੀ, ਕੰਵਲਜੀਤ ਸਿੰਘ, ਸੁਨਾਮ ਤੋ ਪ੍ਰਧਾਨ ਚੇਤ ਰਾਮ ਢਿੱਲੋ, ਚੇਅਰਮੈਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਸਵਿੰਦਰ ਸਿੰਘ ਚੱਠਾ, ਲਹਿਰਾਗਾਗਾ ਤੋ ਪ੍ਰਧਾਨ ਜਰਨੈਲ ਸਿਘ, ਜਨਰਲ ਸਕੱਤਰ ਮਦਨ ਲਾਲ ਗਰਗ, ਧੂਰੀ ਤੋ ਪ੍ਰਧਾਨ ਸੁਖਦੇਵ ਸ਼ਰਮਾ, ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਭਵਾਨੀਗੜ ਤੋ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਦਿੜਬਾ ਤੋ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਕ੍ਰਿਸ਼ਨ ਕੁਮਾਰ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਅਮਰਗੜ ਤੋ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੌਰਾ, ਨਰਿੰਦਰਜੀਤ ਸਿੰਘ, ਸ਼ੇਰਪੁਰ ਤੋ ਵੇਦ ਸਿੰਘ ਸਿੱਧੂ, ਜਨਰਲ ਸਕੱਤਰ ਦੀਵਾਨ ਸਿਘ ਮਾਹਮਦਪੁਰ, ਮੂਨਕ ਤੋ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੈਨਸ਼ਨਰਾਂ ਦੇ ਕਾਫਿਲੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਵਿੱਚ ਸਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋ ਇਲਾਵਾ ਡਾਕਟਰ ਅਮਰਜੀਤ ਸਿੰਘ ਧੂਰੀ, ਸਤਨਾਮ ਸਿੰਘ ਸੰਧੂ ਭਵਾਨੀਗੜ੍ਹ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪੈਨਸ਼ਨਰ 10 ਨੂੰ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਅਗਲੀ ਖ਼ਬਰ ਜੰਗ ਸਿੰਘ ਫੱਟੜ ਹੋਏ ਪਾਠਕਾਂ ਦੀ ਰੂਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।