07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਾਲੇਰਕੋਟਲਾ ਪੁਲਿਸ ਵਲੋਂ ਸਮਾਧਾਨ ਕੈਂਪ ਦੇ ਪਹਿਲੇ ਦਿਨ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਮਾਲੇਰਕੋਟਲਾ, 6 ਅਕਤੂਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਪੁਲਿਸ ਕੋਲ ਲੰਬਿਤ ਸ਼ਿਕਾਇਤਾਂ ਸਬੰਧੀ ਲੋਕਾਂ ਪ੍ਰੇਸ਼ਾਨੀ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਇੱਕੋ ਥਾਂ ’ਤੇ ਸਿੱਧੀ ਸੁਣਵਾਈ ਅਤੇ ਤੁਰੰਤ ਰਾਹਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਲੇਰਕੋਟਲਾ ਪੁਲਿਸ ਵਲੋਂ ਜ਼ਿਲ੍ਹੇ ’ਚ ਲਗਾਏ ਗਏ ‘ਸਮਾਧਾਨ ਕੈਂਪਾਂ’ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ । ਪੁਲਿਸ ਲਾਈਨ ਮਾਲੇਰਕੋਟਲਾ, ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਸਬ-ਡਿਵੀਜ਼ਨ ਅਮਰਗੜ੍ਹ ਵਿਖੇ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਨੂੰ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਜਾਣ ਦੀ ਲੋੜ ਨਹੀਂ ਪਈ।

ਅਜੀਤ ਡੈਸਕ 07-10-2026
ਮਾਲੇਰਕੋਟਲਾ, 6 ਅਕਤੂਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਪੁਲਿਸ ਕੋਲ ਲੰਬਿਤ ਸ਼ਿਕਾਇਤਾਂ ਸਬੰਧੀ ਲੋਕਾਂ ਪ੍ਰੇਸ਼ਾਨੀ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਇੱਕੋ ਥਾਂ ’ਤੇ ਸਿੱਧੀ ਸੁਣਵਾਈ ਅਤੇ ਤੁਰੰਤ ਰਾਹਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਲੇਰਕੋਟਲਾ ਪੁਲਿਸ ਵਲੋਂ ਜ਼ਿਲ੍ਹੇ ’ਚ ਲਗਾਏ ਗਏ ‘ਸਮਾਧਾਨ ਕੈਂਪਾਂ’ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ । ਪੁਲਿਸ ਲਾਈਨ ਮਾਲੇਰਕੋਟਲਾ, ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਸਬ-ਡਿਵੀਜ਼ਨ ਅਮਰਗੜ੍ਹ ਵਿਖੇ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਨੂੰ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਜਾਣ ਦੀ ਲੋੜ ਨਹੀਂ ਪਈ। ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ, “ਹਰ ਸ਼ਿਕਾਇਤ ਦੇ ਪਿੱਛੇ ਇੱਕ ਵਿਅਕਤੀ, ਇੱਕ ਪਰਿਵਾਰ ਅਤੇ ਅਕਸਰ ਕਾਫੀ ਚਿੰਤਾ ਜੁੜੀ ਹੁੰਦੀ ਹੈ। ਅਸੀਂ ਚਾਹੁੰਦੇ ਹਾਂ ਕਿ ਲੋਕ ਸਾਡੇ ਕੋਲ ਆਉਣ, ਆਪਣੀ ਸਮੱਸਿਆ ਖੁੱਲ੍ਹ ਕੇ ਦੱਸਣ ਅਤੇ ਉਨ੍ਹਾਂ ਨੂੰ ਇਹ ਭਰੋਸਾ ਹੋਵੇ ਕਿ ਉਨ੍ਹਾਂ ਦੀ ਗੱਲ ਸੁਣੀ ਜਾ ਰਹੀ ਹੈ। ਜਿੱਥੇ ਵੀ ਸੰਭਵ ਹੋਵੇ, ਅਸੀਂ ਮੌਕੇ ’ਤੇ ਹੀ ਹੱਲ ਦੇਣਾ ਚਾਹੁੰਦੇ ਹਾਂ, ਤਾਂ ਜੋ ਲੋਕਾਂ ਨੂੰ ਵਾਰ-ਵਾਰ ਪੁਲਿਸ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ । ਕੈਂਪਾਂ ਦੌਰਾਨ ਡੀ.ਐੱਸ.ਪੀਜ਼, ਐੱਸ.ਐੱਚ.ਓਜ਼, ਜਾਂਚ ਅਧਿਕਾਰੀ ਅਤੇ ਵੱਖ-ਵੱਖ ਵਿਸ਼ੇਸ਼ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਰਹੇ। ਮਹਿਲਾ ਸੈੱਲ, ਸਾਈਬਰ ਕ੍ਰਾਈਮ, ਵਿੱਤੀ ਅਤੇ ਆਰਥਿਕ ਮਾਮਲਿਆਂ ਸਮੇਤ ਹੋਰ ਵਿਸ਼ੇਸ਼ ਕਿਸਮ ਦੀਆਂ ਸ਼ਿਕਾਇਤਾਂ ਲਈ ਵੀ ਵੱਖ-ਵੱਖ ਡੈਸਕ ਸਥਾਪਤ ਕੀਤੇ ਗਏ ਸਨ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਹਿਲੇ ਦਿਨ ਕੁੱਲ 150 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਕੇ ਸ਼ਿਕਾਇਤਕਰਤਾਵਾਂ ਨੂੰ ਤੁਰੰਤ ਰਾਹਤ ਦਿੱਤੀ ਗਈ।
ਪਿਛਲੀ ਖ਼ਬਰ ਧੂਰੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ... ਅਗਲੀ ਖ਼ਬਰ 27.63 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਨਡੋਰ ਸਪੋਰਟਸ ਹਾਲ ਦਾ ਹੋਇਆ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।