08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬੀ ਐਸ ਐਫ ਕਮਾਂਡੈਂਟ ਚੰਦਰ ਸ਼ੇਖਰ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਇਕ ਮੀਟਿੰਗ ਪ੍ਰਧਾਨ ਰਿਸ਼ੀਪਾਲ ਖੈਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਜਲਦ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਕਰਵਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 08-10-2026
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਇਕ ਮੀਟਿੰਗ ਪ੍ਰਧਾਨ ਰਿਸ਼ੀਪਾਲ ਖੈਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਜਲਦ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਕਰਵਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਮੇਂ ਵਿਸੇਸ਼ ਤੌਰ ’ਤੇ ਮੀਟਿੰਗ ਵਿਚ ਸ਼ਾਮਿਲ ਹੋਏ ਬੀ ਐਸ ਐਫ ਕਮਾਂਡੈਂਟ ਅਤੇ ਨਾਮਵਰ ਫੁੱਟਬਾਲ ਖਿਡਾਰੀ ਚੰਦਰ ਸੇਖਰ ਨੂੰ ਸਨਮਾਨਿਤ ਵੀ ਕੀਤਾ ਗਿਆ। ਕਮਾਂਡੈਂਟ ਚੰਦਰ ਸ਼ੇਖਰ ਨੇ ਕਿਹਾ ਕਿ ਸੁਨਾਮ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ ਇਸ ਇਲਾਕੇ ਦੇ ਬਹੁਤ ਸਾਰੇ ਫੁੱਟਬਾਲ ਖਿਡਾਰੀਆਂ ਨੇ ਪੰਜਾਬ ਅਤੇ ਦੇਸ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਬਿਕਰਮ ਕੁਮਾਰ ਸਕੱਤਰ, ਅਨਿਰੁਧ ਵਸਿਸ਼ਟ ਵਾਈਸ ਪ੍ਰਧਾਨ, ਹਰਪਾਲ ਸਿੰਘ, ਸੁਨੀਲ ਕੁਮਾਰ, ਰੁਪਿੰਦਰ ਭਾਰਦਵਾਜ ਸਰਪ੍ਰਸਤ, ਨਰੇਸ ਸਰਮਾ ਸਲਾਹਕਾਰ, ਚੰਦਰ ਸੇਖਰ, ਮੁਖਤਿਆਰ ਸਿੰਘ ਅਤੇ ਪਵਨਜੀਤ ਸਿੰਘ ਹੰਝਰਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ- ਐਸ.ਡੀ.ਐਮ. ਗਰਗ ਅਗਲੀ ਖ਼ਬਰ ਦੇਹਲਾ ਸੀਹਾਂ ਦੇ ਕਿਸਾਨਾਂ ਨੇ ਬਿਜਲੀ ਸਪਲਾਈ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।