08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਬੜੀ ’ਚ ‘ਡੋਰ-ਟੂ-ਡੋਰ’ ਪ੍ਰੋਗਰਾਮ ਦੀ ਸ਼ੁਰੂਆਤ

ਮਸਤੂਆਣਾ ਸਾਹਿਬ, 7 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ ਦੋ ਰੋਜ਼ਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ। ਚੈਂਪੀਅਨਸ਼ਿਪ ਦੇ ਲੜਕਿਆਂ ਅਤੇ ਲੜਕੀਆਂ ਦੋਵੇਂ ਵਰਗਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ.

ਅਜੀਤ ਡੈਸਕ 08-10-2026
ਮਸਤੂਆਣਾ ਸਾਹਿਬ, 7 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ ਦੋ ਰੋਜ਼ਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅੰਤਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ। ਚੈਂਪੀਅਨਸ਼ਿਪ ਦੇ ਲੜਕਿਆਂ ਅਤੇ ਲੜਕੀਆਂ ਦੋਵੇਂ ਵਰਗਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ.ਜੀ.ਸੀ.) ਲਾਂਡਰਾਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਸਮਾਪਤੀ ਸਮਾਰੋਹ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਖਹਿਰਾ ਨੇ ਕਿਹਾ ਕਿ ਇਹ ਦੋ ਰੋਜ਼ਾ ਚੈਂਪੀਅਨਸ਼ਿਪ ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲਾ ਬਰਸੀ ਨੂੰ ਸਮਰਪਿਤ ਕੀਤੀ ਗਈ ਹੈ। ਚੈਂਪੀਅਨਸ਼ਿਪ ਦੌਰਾਨ ਲੜਕਿਆਂ ਦੇ ਫਾਈਨਲ ਮੁਕਾਬਲਿਆਂ ’ਚ ਸੀ.ਜੀ.ਸੀ. ਲਾਂਡਰਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨਸ਼ਿਪ ’ਤੇ ਕਬਜ਼ਾ ਕੀਤਾ, ਜਦਕਿ ਜੀ.ਐਨ.ਈ. ਲੁਧਿਆਣਾ ਨੇ ਦੂਜਾ ਅਤੇ ਡੀ.ਏ.ਵੀ.ਆਈ.ਈ.ਟੀ. ਜਲੰਧਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿੱਚ ਵੀ ਸੀ.ਜੀ.ਸੀ. ਲਾਂਡਰਾਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਂਪੀਅਨ ਦਾ ਖਿਤਾਬ ਜਿੱਤਿਆ। ਮਿਮਿਟ ਮਲੋਟ ਨੇ ਦੂਜਾ, ਸੀ.ਟੀ. ਸ਼ਾਹਪੁਰ ਨੇ ਤੀਜਾ ਅਤੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਚੌਥਾ ਸਥਾਨ ਹਾਸਲ ਕੀਤਾ। ਚੈਂਪੀਅਨਸ਼ਿਪ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆਂ ਵਲੋਂ ਕੀਤਾ ਗਿਆ ਸੀ, ਜਦਕਿ ਹਰਸਿਮਰਨ ਸਿੰਘ, ਡੀ.ਐੱਸ.ਪੀ. (ਡੀ) ਸੰਗਰੂਰ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਸਹਾਇਕ ਡਾਇਰੈਕਟਰ ਮਨਜੀਤ ਸਿੰਘ ਬਾਲੀਆਂ ਅਤੇ ਡਾਇਰੈਕਟਰ ਜਤਿੰਦਰ ਦੇਵ ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲਿਆ। । ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਬਲਦੇਵ ਸਿੰਘ ਭੰਮਾਂਬੱਦੀ, ਗੁਰਜੰਟ ਸਿੰਘ ਦੁੱਗਾਂ, ਹਰਿੰਦਰਵੀਰ ਸਿੰਘ ਫਤਹਿਗੜ੍ਹ, ਸਿਆਸਤ ਸਿੰਘ ਦੁੱਗਾਂ, ਡਾ ਨਿਰਪਜੀਤ ਸਿੰਘ, ਡਾ. ਰੂਪ ਸਿੰਘ ਸ਼ੇਰੋਂ, ਡਾ ਜਤਿੰਦਰ ਦੇਵ, ਡਾ. ਜਸਪਾਲ ਸਿੰਘ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰੋ. ਰਣਧੀਰ ਸ਼ਰਮਾ, ਪ੍ਰੋ. ਸੁਖਜੀਤ ਸਿੰਘ ਸੁੱਖੀ, ਡਰੱਗ ਇੰਸਪੈਕਟਰ ਰੋਹਿਤ ਕਾਲੜਾ, ਪ੍ਰੇਮ ਚੰਦ ਜ਼ਿਲ੍ਹਾ ਪ੍ਰਧਾਨ ਕੈਮਿਸਟ ਐਸੋਸੀਏਸ਼ਨ, ਪ੍ਰਿੰਸੀਪਲ ਵਿਜੇ ਪਲਾਹਾ, ਪ੍ਰੋ. ਅਮਨਿੰਦਰ ਕੌਰ, ਗੁਰਜੀਤ ਸਿੰਘ ਉਭਾਵਾਲ, ਡਾ. ਮੋਨਿਕਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦਾ ਦਫਤਰ ਬਣਿਆ ਭ੍ਰਿਸ਼ਟਾਚਾਰੀਆਂ ਦਾ ਅੱਡਾ ਅਤੇ ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾਅ ਰਹੇ - ਭਾਜਪਾ ਅਗਲੀ ਖ਼ਬਰ ਝੰਡਾ ਚੜ੍ਹਾਉਣ ਦੀ ਰਸਮ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।