08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਖਨੌਰੀ, 7 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਖਨੌਰੀ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਵੀਰਵਾਰ, 8 ਅਕਤੂਬਰ, 2026 08-10-2026
ਖਨੌਰੀ, 7 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਖਨੌਰੀ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਸ੍ਰੀ ਗੋਇਲ ਨੇ ਮੰਡੀ ਵਿੱਚ ਕਿਸਾਨਾਂ ਅਤੇ ਹੋਰ ਵਰਗਾਂ ਲਈ ਬੁਨਿਆਦੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ ਗਿਰਧਾਰੀ ਲਾਲ ਗਰਗ, ਸੂਬਾ ਮੈਂਬਰ ਅਗਰਵਾਲ ਭਲਾਈ ਬੋਰਡ ਸੰਜੇ ਸਿੰਗਲਾ, ਸਾਬਕਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸੁਰਿੰਦਰ ਕਾਂਸਲ, ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਅਨਿਲ ਗੋਇਲ, ਕੌਂਸਲਰ ਕ੍ਰਿਸ਼ਨ ਗੋਇਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਗਿੱਲ, ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ ਬੀਰਭਾਨ ਕਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜ੍ਹਤੀ, ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਖਨੌਰੀ ਦੇ ਸਰਵਿਸ ਰੋਡਾਂ ’ ਤੇ ਫੁੱਟਪਾਥਾਂ ’ ਤੇ ਮੁੜ ਕਬਜ਼ੇ , ਪੁਲਿਸ ਦੇ ਹੁਕਮ ਬੇਅਸਰ ਟਰੱਕਾਂ , ਰੇਹੜਿਆਂ ਤੇ ਦੁਕਾਨਦ... ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਪੀ . ਟੀ . ਯੂ . ਅੰਤਰ - ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।