09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੈਬਨਿਟ ਮੰਤਰੀ ਗੋਇਲ ਨੇ ਲਹਿਰਾਗਾਗਾ ਦੀ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਲਹਿਰਾਗਾਗਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦ ਪ੍ਰਧਾਨ ਜੀਵਨ ਕੁਮਾਰ ਰੱਬੜ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਦਾਣਾ ਮੰਡੀਆਂ ਦੇ ਦੌਰੇ ਸਮੇਂ ਗੱਲਬਾਤ ਕਰਦੇ ਹੋਏ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਚੇਅਰਮੈਨ ਜਾਫ਼ਰ ਅਲੀ ਤੇ ਅਧਿਕਾਰੀ। 09-10-2026
ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਲਹਿਰਾਗਾਗਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦ ਪ੍ਰਧਾਨ ਜੀਵਨ ਕੁਮਾਰ ਰੱਬੜ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦੀ ਸੁਚਾਰੂ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣਾ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਚੁਕਾਈ ਅਤੇ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖ਼ਰੀਦ ਏਜੰਸੀਆਂ, ਮੰਡੀ ਪ੍ਰਬੰਧਕਾਂ, ਆੜ੍ਹਤੀਆਂ ਅਤੇ ਟਰਾਂਸਪੋਰਟਰਾਂ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਚੁਕਾਈ ਨਾਲੋ-ਨਾਲ ਹੋਣੀ ਚਾਹੀਦੀ ਹੈ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਫ਼ਸਲ ਲੈ ਕੇ ਆਉਣ ਵਾਲੇ ਹੋਰਨਾਂ ਕਿਸਾਨਾਂ ਨੂੰ ਥਾਂ ਦੀ ਕੋਈ ਦਿੱਕਤ ਨਾ ਆਵੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਓਮ ਪ੍ਰਕਾਸ਼ ਜਵਾਹਰ ਵਾਲਾ, ਮੇਘ ਰਾਜ, ਵਿਜੇ ਕੁਮਾਰ, ਅਜੇ ਕੁਮਾਰ ਠੋਲੀ ਮੌਜੂਦ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਡਾਇਨਾਮਿਕ ਮੂਨਕ ਵਲੋਂ ਵਿਸ਼ਵ ਅਧਿਆਪਕ ਦਿਵਸ ਅਗਲੀ ਖ਼ਬਰ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੀ ਕਥਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।