09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਧਾਇਕ ਡਾ. ਰਹਿਮਾਨ ਨੇ ਹਲਕਾ ਮਾਲੇਰਕੋਟਲਾ ਦੇ 121 ਪਰਿਵਾਰਾਂ ਨੂੰ ਸੌਂਪੇ ਮਾਲਕਾਨਾ ਹੱਕ

ਮਾਲੇਰਕੋਟਲਾ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪਿਛਲੇ ਲੰਬੇ ਸਮੇਂ ਤੋਂ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਵੱਲੋਂ ਆਪਣੇ ਮਾਲਕੀ ਹੱਕ ਮੰਗੇ ਜਾ ਰਹੇ ਸਨ ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਲਾਗੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਵਿਧਾਇਕ ਮਾਲੇਰਕੋਟਲਾ ਡਾ.

ਮਰੀਜ਼ਾਂ ਦੀ ਸਹੂਲਤ ’ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐੱਸ.ਐੱਮ.ਓ. ਸੁਖਵਿੰਦਰ ਸਿੰਘ 09-10-2026
ਮਾਲੇਰਕੋਟਲਾ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪਿਛਲੇ ਲੰਬੇ ਸਮੇਂ ਤੋਂ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਵੱਲੋਂ ਆਪਣੇ ਮਾਲਕੀ ਹੱਕ ਮੰਗੇ ਜਾ ਰਹੇ ਸਨ ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਲਾਗੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ ਤੇ ਮਹਿਬੂਬਪੁਰਾ ਦੇ ਲੋੜਵੰਦ 121 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪਦਿਆਂ ਮਲਕੀਅਤ ਸਬੰਧੀ ਦਸਤਾਵੇਜ਼ ਵੰਡੇ। ਉਨ੍ਹਾਂ ਦੱਸਿਆ ਕਿ ਅੱਜ ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਦੋਵੇ ਵਿਧਾਨ ਸਭਾ ਹਲਕਿਆਂ ਵਿੱਚ ਕਰੀਬ 316 ਲਾਭਪਾਤਰੀਆਂ ਨੂੰ ਮਾਲਕੀ ਦੀ ਕਾਨੂੰਨੀ ਪਛਾਣ ਪੱਤਰ ਸੌਂਪ ਗਏ ਹਨ। ਜਿਸ ਨਾਲ ਉਨ੍ਹਾਂ ਦਾ ਆਤਮ ਸਨਮਾਨ ਵਧਿਆਂ ਹੈ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ । ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਚੇਅਰਮੈਨ ਹਰਬੰਸ ਸਿੰਘ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾਂ, ਕੁਆਰਡੀਨੇਟਰ ਬੀ.ਸੀ ਵਿੰਗ ਅਬਦੁਲ ਸਤਾਰ, ਨੰਬਰਦਾਰ ਇਕਬਾਲ, ਰਮਨ ਖੱਟੜਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਮਿਲ ਰਿਹਾ ਮਾਲਕੀ ਦਾ ਹੱਕ-ਵਿਧਾਇਕ ਪ੍ਰੋ. ਗੱਜਣਮਾਜਰਾ ਅਗਲੀ ਖ਼ਬਰ ਬਾਬਾ ਅਮਨਦੀਪ ਕੌਰ ਖੰਗੂੜਾ ਨੇ ‘ਲੋੜਵੰਦ ਧੀਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦੀ ਜ਼ਿੰਮੇਵਾਰੀ ਸੰਭਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।