10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵੱਖ-ਵੱਖ ਪਾਰਟੀਆਂ ਛੱਡ ਕੇ ਕਰੀਬ ਡੇਢ ਦਰਜਨ ਵਿਅਕਤੀਆਂ ਨੇ ਫੜਿਆ ਆਪ ਦਾ ਪੱਲਾ

ਸੁਨਾਮ ਊਧਮ ਸਿੰਘ ਵਾਲਾ, 9 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) ਵਿਧਾਨ ਸਭਾ ਹਲਕਾ ਸੁਨਾਮ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਨੇੜਲੇ ਪਿੰਡ ਬਿਗੜਵਾਲ ਦੇ ਕਰੀਬ ਡੇਢ ਦਰਜਨ ਵਿਅਕਤੀ ਸ਼ਮਸ਼ੇਰ ਸਿੰਘ ਬਿੱਲੂ,ਪਿ੍ਤਪਾਲ ਸਿੰਘ ਪਿ੍ਥੀ ਘੁਮਾਣ,ਡਾ਼ ਗੁਰਮੀਤ ਸਿੰਘ ਸਿੱਧੂ , ਗੁਰਪ੍ਰੀਤ ਸਿੰਘ ਕਾਲਾ ਨੱਤ, ਬਲਵੀਰ ਸਿੰਘ ਬੀਰਾ ਸਿੱਧੂ, ਦਰਸ਼ਨ ਸਿੰਘ ਦਰਸੀ ਆਦਿ ਆਪ ਆਗੂ ਡਾ ਗੁਰਪ੍ਰੀਤ ਸਿੰਘ ਬਿਗੜਵਾਲ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਆਪ ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕੇ ਦੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋਕੇ ਆਪ ਦਾ ਪੱਲਾ ਫੜ ਰਹੇ ਹਨ।

ਅਜੀਤ ਡੈਸਕ 10-10-2026
ਸੁਨਾਮ ਊਧਮ ਸਿੰਘ ਵਾਲਾ, 9 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) ਵਿਧਾਨ ਸਭਾ ਹਲਕਾ ਸੁਨਾਮ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਨੇੜਲੇ ਪਿੰਡ ਬਿਗੜਵਾਲ ਦੇ ਕਰੀਬ ਡੇਢ ਦਰਜਨ ਵਿਅਕਤੀ ਸ਼ਮਸ਼ੇਰ ਸਿੰਘ ਬਿੱਲੂ,ਪਿ੍ਤਪਾਲ ਸਿੰਘ ਪਿ੍ਥੀ ਘੁਮਾਣ,ਡਾ਼ ਗੁਰਮੀਤ ਸਿੰਘ ਸਿੱਧੂ , ਗੁਰਪ੍ਰੀਤ ਸਿੰਘ ਕਾਲਾ ਨੱਤ, ਬਲਵੀਰ ਸਿੰਘ ਬੀਰਾ ਸਿੱਧੂ, ਦਰਸ਼ਨ ਸਿੰਘ ਦਰਸੀ ਆਦਿ ਆਪ ਆਗੂ ਡਾ ਗੁਰਪ੍ਰੀਤ ਸਿੰਘ ਬਿਗੜਵਾਲ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਆਪ ਵਿਚ ਸ਼ਾਮਿਲ ਹੋ ਗਏ।ਆਪ ਵਿਚ ਸ਼ਾਮਿਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕੇ ਦੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋਕੇ ਆਪ ਦਾ ਪੱਲਾ ਫੜ ਰਹੇ ਹਨ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿਚ ਹਰ ਇਕ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਰਮਨਪ੍ਰੀਤ ਸਿੰਘ ਰਮਨੀ , ਰੁਪਿੰਦਰ ਸਿੰਘ,ਜੀਤਪਾਲ ਸਿੰਘ ਗੁਗ, ਬਿੰਦਰ ਸ਼ਰਮਾ, ਜਸਵੰਤ ਸਿੰਘ ਡੀਸੀ,ਗੁਰਚਰਨ ਸਿੰਘ ਪ੍ਰਧਾਨ , ਸੱਤੂ ਨੰਬਰਦਾਰ , ਸੰਦੀਪ ਸਿੰਘ , ਜਸਵਿੰਦਰ ਸਿੰਘ ਗਾਲਾ ਅਤੇ ਗੁਰਪ੍ਰੀਤ ਸਿੰਘ ਮਾਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਦੇ ਰੋਸ ਪ੍ਰਦਰਸ਼ਨ ਵਿੱਚ 18ਵੇਂ ਦਿਨ ਲੁਧਿਆਣਾ ਜ਼ਿਲ੍ਹੇ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਹਰਿਆਣੇ ਦਾ ਝੋਨਾ ਉਤਰਵਾਉਣ ਵਾਲੇ ਆੜ੍ਹਤੀ ਵਿਰੁੱਧ ਹੋਵੇਗੀ ਕਾਰਵਾਈ-ਰੱਬੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।