12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੀ.ਏ. ਬੀ.ਐੱਡ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ)- ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ, ਲਹਿਲ ਖੁਰਦ ਦਾ ਬੀ. ਏ.

ਅਜੀਤ ਡੈਸਕ 11-10-2026
ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ)- ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ, ਲਹਿਲ ਖੁਰਦ ਦਾ ਬੀ.ਏ. ਬੀ.ਐੱਡ. ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਰਵੀਨਾ ਗਰਗ, ਵਾਈਸ ਚੇਅਰਮੈਨ ਵਿਜੇ ਕੁਮਾਰ ਕਾਂਸਲ, ਜਨਰਲ ਸਕੱਤਰ ਪ੍ਰੇਮ ਗਰਗ, ਮੈਨੇਜਮੈਂਟ ਮੈਂਬਰ ਮੋਨਿਕਾ ਗੁਪਤਾ ਅਤੇ ਕਾਲਜ ਦੀ ਡਾਇਰੈਕਟਰ ਡਾ. ਰਮਨਦੀਪ ਕੌਰ ਧਾਲੀਵਾਲ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੀ ਪ੍ਰਿੰਸੀਪਲ ਡਾ. ਸੀਮਾ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਤੀਜੇ ’ਚ ਖੁਸ਼ਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 79.71 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖੁਸ਼ੀ ਸਿੰਗਲਾ ਪੁੱਤਰੀ ਵਨੀਤ ਕੁਮਾਰ ਨੇ 78.42 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਰਾਜਵੀਰ ਕੌਰ ਪੁੱਤਰੀ ਹਮੀਰ ਸਿੰਘ ਨੇ 76.85 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਵੀ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਚੰਗੀ ਕਾਰਗੁਜ਼ਾਰੀ ਦਿਖਾਈ।
ਪਿਛਲੀ ਖ਼ਬਰ ਸੰਗਰੂਰ ਦੀ ਰਾਮ ਨਗਰ ਬਸਤੀ ’ਚ ਨਸ਼ਿਆਂ ਵਿਰੁੱਧ ਤਲਾਸ਼ੀ ਮੁਹਿੰਮ ਚਲਾਈ, ਕਈ ਸ਼ੱਕੀ ਕੀਤੇ ਕਾਬੂ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ’ਚ ਲੱਗਿਆ ਪੁਸਤਕ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।