11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਲੋਕਾਂ ਦੀ ਸਹੂਲਤ ਵਾਸਤੇ ਨਗਰ ਪੰਚਾਇਤ ਅਮਰਗੜ੍ਹ ਵਲੋਂ ਹੈਲਪਲਾਈਨ ਨੰਬਰ ਜਾਰੀ ਫ਼ੋਨ ’ਤੇ ਦਰਜ ਕਰਵਾਈਆਂ ਜਾ ਸਕਣਗੀਆਂ ਸਮੱਸਿਆਵਾਂ- ਦੀਪਕ ਕੌੜਾ

ਅਮਰਗੜ੍ਹ, 10 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨਗਰ ਪੰਚਾਇਤ ਅਮਰਗੜ੍ਹ ਅਧੀਨ ਆਉਂਦੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਅਤੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਨਗਰ ਪੰਚਾਇਤ ਵਲੋਂ ਹੈਲਪਲਾਈਨ ਨੰਬਰ 98771- 23623 ਜਾਰੀ ਕੀਤਾ ਗਿਆ ਹੈ। ਇਸ ਨੰਬਰ ਰਾਹੀਂ ਲੋਕ ਪਾਣੀ ਦੀ ਸਪਲਾਈ, ਸਫ਼ਾਈ ਅਤੇ ਗਲੀਆਂ ‘ਚ ਲੱਗੀਆਂ ਸਟਰੀਟ ਲਾਈਟਾਂ ਨਾਲ ਸੰਬੰਧਿਤ ਸ਼ਿਕਾਇਤਾਂ ਦਰਜ ਕਰਵਾ ਸਕਣਗੇ।

ਝੋਨੇ ਦੀ ਪੱਕ ਰਹੀ ਫਸਲ ਦਾ ਦ੍ਰਿਸ਼। ਤਸਵੀਰ- ਮੁਕੇਸ਼ 11-10-2026
ਅਮਰਗੜ੍ਹ, 10 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨਗਰ ਪੰਚਾਇਤ ਅਮਰਗੜ੍ਹ ਅਧੀਨ ਆਉਂਦੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਅਤੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਨਗਰ ਪੰਚਾਇਤ ਵਲੋਂ ਹੈਲਪਲਾਈਨ ਨੰਬਰ 98771- 23623 ਜਾਰੀ ਕੀਤਾ ਗਿਆ ਹੈ। ਇਸ ਨੰਬਰ ਰਾਹੀਂ ਲੋਕ ਪਾਣੀ ਦੀ ਸਪਲਾਈ, ਸਫ਼ਾਈ ਅਤੇ ਗਲੀਆਂ ‘ਚ ਲੱਗੀਆਂ ਸਟਰੀਟ ਲਾਈਟਾਂ ਨਾਲ ਸੰਬੰਧਿਤ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਪ੍ਰਧਾਨ ਰੁਚਿਕਾ ਕੌੜਾ ਦੇ ਪਤੀ ‘ਆਪ’ ਆਗੂ ਦੀਪਕ ਕੌੜਾ ਅਤੇ ਗੁਰਵੀਰ ਸਿੰਘ ਸੋਹੀ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਪੰਚਾਇਤ ਦਫ਼ਤਰ ਆਉਣਾ ਪੈਂਦਾ ਸੀ, ਪਰ ਹੁਣ ਹੈਲਪਲਾਈਨ ਨੰਬਰ ਜਾਰੀ ਹੋਣ ਨਾਲ ਲੋਕ ਘਰ ਬੈਠਿਆਂ ਹੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਲੋਕ ਇਸ ਨੰਬਰ ’ਤੇ ਫ਼ੋਨ ਕਰਨ ਤੋਂ ਇਲਾਵਾ ਵਟਸਐਪ ਜਾਂ ਲਿਖਤੀ ਸੁਨੇਹੇ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਸ਼ਿਕਾਇਤਾਂ ਦਰਜ ਕਰਵਾਉਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਬਾਅਦ ਲੋਕਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ, ਤਾਂ ਜੋ ਸੇਵਾਵਾਂ ਵਿਚ ਹੋਰ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਨਗਰ ਪੰਚਾਇਤ ਦੇ ਕਾਰਜਸਾਧਕ ਅਫ਼ਸਰ ਅਸ਼ੀਸ਼ ਕੁਮਾਰ, ਕੌਂਸਲਰ ਪ੍ਰਦੀਪ ਕੌੜਾ, ਬਲਵੀਰ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀ, ਕੁਲਦੀਪ ਸਿੰਘ ਅਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਦੇ ਫੁੱਟਬਾਲ ਖਿਡਾਰੀਆਂ ਨੇ ਬਲਾਕ ਪੱਧਰੀ ਟੂਰਨਾਮੈਂਟ ਜਿੱਤਿਆ ਅਗਲੀ ਖ਼ਬਰ ਹਰਭਜਨ ਮਾਨ 17 ਨੂੰ ਆਉਣਗੇ ਸੰਗਰੂਰ ਦੇ ਸਰਸ ਮੇਲੇ ’ਚ 20 ਤੱਕ ਵੱਖ-ਵੱਖ ਗਾਇਕ ਕਰਨਗੇ ਦਰਸ਼ਕਾਂ ਦਾ ਮਨੋਰੰਜਨ ਟੀ.ਬੀ. ਸੰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।