ਅਮਨ ਅਰੋੜਾ ਨੇ ਪਿੰਡ ਕੋਟੜਾ ਅਮਰੂ ਵਿਖੇ ‘ਮੇਰਾ ਘਰ, ਪ੍ਰਾਪਰਟੀ ਕਾਰਡ ਵੰਡੇ
ਚੀਮਾ ਮੰਡੀ, ਸੁਨਾਮ ਉਧਮ ਸਿੰਘ ਵਾਲ਼ਾ, 10 ਅਕਤੂਬਰ (ਗੁਰਜੀਤ ਸਿੰਘ ਚਹਿਲ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ।
ਚੀਮਾ ਮੰਡੀ, ਸੁਨਾਮ ਉਧਮ ਸਿੰਘ ਵਾਲ਼ਾ, 10 ਅਕਤੂਬਰ (ਗੁਰਜੀਤ ਸਿੰਘ ਚਹਿਲ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ। ਕੈਬਨਿਟ ਮੰਤਰੀ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 227 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ ਨਾਲ ਬਣਾਏ ਘਰ ਦੀ ਮਾਲਕੀ ਦਾ ਰਿਕਾਰਡ ਮਿਲਣਾ ਹਰ ਪਰਿਵਾਰ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਇਹ ਉਪਰਾਲਾ ਪਰਿਵਾਰਾਂ ਦੇ ਮੌਜੂਦਾ ਹੱਕਾਂ ਦੀ ਦਸਤਾਵੇਜ਼ੀ ਪਛਾਣ ਦੇ ਨਾਲ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਹੱਤਵ ਰੱਖਦਾ ਹੈ।