12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੇਰੁਜ਼ਗਾਰ ਸਾਂਝੇ ਮੋਰਚੇ ਦਾ ਵਫਦ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਪੁੱਜਿਆ

ਸੁਨਾਮ ਊਧਮ ਸਿੰਘ ਵਾਲਾ,11 ਅਕਤੂਬਰ(ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) -ਬੇਰੁਜ਼ਗਾਰ ਸਾਂਝੇ ਮੋਰਚੇ ਦਾ ਇਕ ਵਫਦ ਜਥੇਬੰਦੀ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ,ਰਮਨ ਕੁਮਾਰ ਮਲੋਟ ਅਤੇ ਅਮਨ ਸੇਖਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੇ ਪਹੁੰਚਕੇ ਅਮਨ ਅਰੋੜਾ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ। ਮੌਕੇ ਦੀ ਸਥਿਤੀ ਵੇਖਦਿਆਂ ਪ੍ਰਸ਼ਾਸ਼ਨ ਵਲੋਂ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਸੁਨਾਮ,ਐਸ.

ਅਜੀਤ ਡੈਸਕ 12-10-2026
ਸੁਨਾਮ ਊਧਮ ਸਿੰਘ ਵਾਲਾ,11 ਅਕਤੂਬਰ(ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) -ਬੇਰੁਜ਼ਗਾਰ ਸਾਂਝੇ ਮੋਰਚੇ ਦਾ ਇਕ ਵਫਦ ਜਥੇਬੰਦੀ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ,ਰਮਨ ਕੁਮਾਰ ਮਲੋਟ ਅਤੇ ਅਮਨ ਸੇਖਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੇ ਪਹੁੰਚਕੇ ਅਮਨ ਅਰੋੜਾ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ। ਮੌਕੇ ਦੀ ਸਥਿਤੀ ਵੇਖਦਿਆਂ ਪ੍ਰਸ਼ਾਸ਼ਨ ਵਲੋਂ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਸੁਨਾਮ,ਐਸ. ਐਚ.ਓ. ਸੁਨਾਮ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਵਲੋਂ ਬੇਰੁਜ਼ਗਾਰਾਂ ਨੂੰ ਅਮਨ ਅਰੋੜਾ ਦੀ ਕੋਠੀ ’ਚ ਬੁਲਾ ਕੇ 15 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਗਈ। ਇਸ ਸਮੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਜੀ ਸਹਾਇਕ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਮੀਟਿੰਗ ਸਬੰਧੀ ਇਕ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਗੁਰਪਿਆਰ ਸਿੰਘ ਕਰੋਨਾ ਵਲੰਟੀਅਰ, ਅਮਨਦੀਪ ਕੌਰ, ਲਲਿਤਾ ਪਟਿਆਲਾ, ਸੰਦੀਪ ਮੋਫ਼ਰ, ਮੁਨੀਸ਼ ਅਤੇ ਸੁਨੀਲ ਫਾਜ਼ਿਲਕਾ, ਸੁਪਿੰਦਰ ਖ਼ੁਡਾਲ਼, ਗੁਰਪਿੰਦਰ ਜਖੇਪਲ, ਕਰਮਜੀਤ ਸਿੰਘ, ਸੰਦੀਪ ਸਿੰਘ ਅਤੇ ਕੁਲਦੀਪ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕੋਆਪਰੇਟਿਵ ਬੈਂਕ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਹੋਈ ਸ਼ਾਮ ਲਾਲ ਸਿੰਗਲਾ ਦੂਜੀ ਵਾਰ ਸਰਬਸੰਮਤੀ... ਅਗਲੀ ਖ਼ਬਰ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਦਿੱਤੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।