13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹਾਰਪ ਕੈਮੀਕਲਜ਼ ਫੈਕਟਰੀ ਦੇ ਪ੍ਰਬੰਧਕਾਂ ਨੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ ਨੂੰ ਨਕਾਰਿਆ

ਸ਼ੇਰਪੁਰ, 12 ਅਕਤੂਬਰ (ਦਰਸ਼ਨ ਸਿੰਘ ਖੇੜੀ)- ਹਾਰਪ ਕੈਮੀਕਲਜ਼ ਪ੍ਰਾਈਵੇਟ ਲਿਮਟਿਡ (ਇਥਨੋਲ ਫੈਕਟਰੀ) ਘਨੌਰੀ-ਜਹਾਂਗੀਰ ਦੇ ਮੈਨੇਜਿੰਗ ਡਾਇਰੈਕਟਰ ਪੁਸ਼ਪਿੰਦਰ ਸਿੰਘ ਨੇ ਫੈਕਟਰੀ ਵਲੋਂ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਫੈਕਟਰੀ ਵਲੋਂ ਮਿੱਟੀ, ਹਵਾ ਜਾਂ ਪਾਣੀ ਨੂੰ ਬਿਲਕੁਲ ਵੀ ਪ੍ਰਦੂਸ਼ਿਤ ਨਹੀ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਭਵਿੱਖ ’ਚ ਕਦੇ ਕੀਤਾ ਜਾਵੇਗਾ ।

ਮੈਨੇਜਿੰਗ ਡਾਇਰੈਕਟਰ ਪੁਸ਼ਪਿੰਦਰ ਸਿੰਘ 13-10-2026
ਸ਼ੇਰਪੁਰ, 12 ਅਕਤੂਬਰ (ਦਰਸ਼ਨ ਸਿੰਘ ਖੇੜੀ)- ਹਾਰਪ ਕੈਮੀਕਲਜ਼ ਪ੍ਰਾਈਵੇਟ ਲਿਮਟਿਡ (ਇਥਨੋਲ ਫੈਕਟਰੀ) ਘਨੌਰੀ-ਜਹਾਂਗੀਰ ਦੇ ਮੈਨੇਜਿੰਗ ਡਾਇਰੈਕਟਰ ਪੁਸ਼ਪਿੰਦਰ ਸਿੰਘ ਨੇ ਫੈਕਟਰੀ ਵਲੋਂ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਫੈਕਟਰੀ ਵਲੋਂ ਮਿੱਟੀ, ਹਵਾ ਜਾਂ ਪਾਣੀ ਨੂੰ ਬਿਲਕੁਲ ਵੀ ਪ੍ਰਦੂਸ਼ਿਤ ਨਹੀ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਭਵਿੱਖ ’ਚ ਕਦੇ ਕੀਤਾ ਜਾਵੇਗਾ । ਐਮ.ਡੀ. ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਫੈਕਟਰੀ ਪ੍ਰਬੰਧਨ ਪ੍ਰਦੂਸ਼ਣ ਬੋਰਡ ਵਲੋਂ ਜਾਰੀ ਨਿਯਮਾਂ ਤੇ ਕਾਨੂੰਨਾਂ ਅਨੁਸਾਰ ਪ੍ਰਵਾਨਗੀ ਸਮੇਂ ਜਾਰੀ ਸਾਰੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਅਤੇ ਵਿਭਾਗ ਵਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ ਹੈ ਜਿਸ ਲਈ ਉਹ ਹਮੇਸ਼ਾ ਪਾਬੰਦ ਹਨ । ਪੁਸ਼ਪਿੰਦਰ ਸਿੰਘ ਨੇ ਫੈਕਟਰੀ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਨੋਟਿਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਨੋਟਿਸ ਫੈਕਟਰੀ ਵਿਚਲੀ ਐਸ਼ (ਰਾਖ) ਦੀ ਢੋਆ-ਢੁਆਈ ਦੌਰਾਨ ਵਾਹਨਾਂ ਵਿਚਲੀ ਰਾਖ ਵਿੱਚੋਂ ਪਾਣੀ ਟਪਕਣ ਸਬੰਧੀ ਦਿੱਤਾ ਗਿਆ ਹੈ। ਜਿਸਦਾ ਜਵਾਬ ਅਗਲੇ ਦੋ-ਚਾਰ ਦਿਨਾਂ ਵਿੱਚ ਦੇ ਦਿੱਤਾ ਜਾਵੇਗਾ ਤੇ ਫੈਕਟਰੀ ਵੱਲੋਂ ਆਪਣਾ ਪੱਖ ਵੀ ਬੋਰਡ ਅੱਗੇ ਰੱਖਿਆ ਜਾਵੇਗਾ। ਫੈਕਟਰੀ ਅੰਦਰ ਪਰਾਲੀ ਨੂੰ ਬਾਲਣ ਵਜੋਂ ਵਰਤਣ ਤੋਂ ਬਾਅਦ ਪੈਦਾ ਹੋਣ ਵਾਲੀ ਰਾਖ ਨੂੰ ਠੰਢਾ ਕਰਨ ਲਈ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਬਾਰੇ ਫੈਕਟਰੀ ਨੂੰ ਪਹਿਲਾਂ ਹੀ ਪ੍ਰਵਾਨਗੀ ਮਿਲੀ ਹੋਈ ਹੈ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ‘ਚ ਪੰਜਾਬੀ ਯੂਨੀਵਰਸਿਟੀ ਦੇ ਚਾਰ-ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼ ਸੰਤ ਬਾਬਾ ਅਤ... ਅਗਲੀ ਖ਼ਬਰ ਭਾਜਪਾ ਦੀ 16 ਨੂੰ ਸੰਗਰੂਰ ‘ਚ ਹੋਣ ਵਾਲੀ ਸੂਬਾ ਕਾਰਜਕਾਰਨੀ ਦੀ ਬੈਠਕ ਸੰਬੰਧੀ ਉੱਚ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।