ਮੈਡੀਕਲ ਕੈਂਪ ਲਗਾਇਆ
ਸ਼ੇਰਪੁਰ, 12 ਅਕਤੂਬਰ (ਮੇਘ ਰਾਜ ਜੋਸ਼ੀ)-ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਚਲਾਈ ਜਾ ਰਹੀ ‘ਸਿਹਤਮੰਦ ਅੱਖਾਂ, ਸੁਖਾਲਾ ਪੰਜਾਬ’ ਮੁਹਿੰਮ ਤਹਿਤ ਅੱਜ ਪਿੰਡ ਘਨੌਰੀ ਕਲਾਂ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ.
ਸ਼ੇਰਪੁਰ, 12 ਅਕਤੂਬਰ (ਮੇਘ ਰਾਜ ਜੋਸ਼ੀ)-ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਚਲਾਈ ਜਾ ਰਹੀ ‘ਸਿਹਤਮੰਦ ਅੱਖਾਂ, ਸੁਖਾਲਾ ਪੰਜਾਬ’ ਮੁਹਿੰਮ ਤਹਿਤ ਅੱਜ ਪਿੰਡ ਘਨੌਰੀ ਕਲਾਂ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕੀਤਾ। ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਉਣ ਦੇ ਨਾਲ - ਨਾਲ ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਦੀ ਸਹੂਲਤ ਵੀ ਦਿੱਤੀ ਗਈ। ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਅਤੇ ਉਪਲਬਧ ਸਿਹਤ ਸਹੂਲਤਾਂ ਦਾ ਲਾਭ ਲਿਆ।