13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਰਸਿੰਗ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਤੇ ਕਿਤਾਬਾਂ ਵੰਡੀਆਂ

ਭਵਾਨੀਗੜ੍ਹ, 12 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ ) - ਰਹਿਬਰ ਫਾਊਂਡੇਸ਼ਨ ਵਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਜੀ. ਐੱਨ.

ਅਜੀਤ ਡੈਸਕ 13-10-2026
ਭਵਾਨੀਗੜ੍ਹ, 12 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ ) - ਰਹਿਬਰ ਫਾਊਂਡੇਸ਼ਨ ਵਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਜੀ.ਐੱਨ.ਐੱਮ. ਅਤੇ ਏ.ਐੱਨ.ਐੱਮ. ਦੇ ਨਵੇਂ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਅਤੇ ਕਿਤਾਬਾਂ ਵੰਡੀਆਂ ਗਈਆਂ । ਇਸ ਮੌਕੇ ਰਹਿਬਰ ਫਾਊਂਡੇਸ਼ਨ ਦੇ ਚੇਅਰਮੈਨ ਡਾ. ਐੱਮ. ਐੱਸ. ਖ਼ਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਹਰੇਕ ਵਿਦਿਆਰਥੀ ਦਾ ਮੌਲਿਕ ਹੱਕ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਸੰਸਥਾ ਦੀ ਮੁੱਖ ਪਹਿਲ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਸਥਾ ਦੇ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਫਾਊਂਡੇਸ਼ਨ ਵਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ’ਚ ਵੀ ਅਜਿਹੇ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।
ਪਿਛਲੀ ਖ਼ਬਰ ਆਯੁਰਵੇਦ ਦੀ ਮਹੱਤਤਾ ਸੰਬੰਧੀ ਡਾ. ਲਵਮ ਸਿੰਗਲਾ ਦੀ ਅਗਵਾਈ ਹੇਠ ਸਮਾਗਮ ਡਾਕਟਰਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜਕਰਤ... ਅਗਲੀ ਖ਼ਬਰ ਰਾਮਲੀਲ੍ਹਾ ਦੇ ਪਹਿਲੇ ਦਿਨ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।