ਕੱਲ੍ਹ ਮੁੱਖ ਮੰਤਰੀ ਦੀ ਕੋਠੀ ਅੱਗੇ ਕਿਸਾਨ-ਮਜ਼ਦੂਰ ਦੇਣਗੇ ਧਰਨਾ ਸਰਪੰਚ ਦੀ ਗ੍ਰਿਫ਼ਤਾਰੀ ਅਤੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤ ਦਾ ਦਰਜਾ ਦੇਣ ਦੀ ਮੰਗ
ਦਿੜ੍ਹਬਾ, 13 ਅਕਤੂਬਰ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹਰਬੰਸ ਸਿੰਘ ਦਿੜ੍ਹਬਾ ਅਤੇ ਜਸਵੰਤ ਸਿੰਘ ਸਮੂਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ ਨਕੋਦਰ ਮਾਮਲੇ ਨੂੰ ਲੈ ਕੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ।
ਅਜੀਤ ਡੈਸਕ
14-10-2026