16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਰੀੜ੍ਹ ਦੀ ਹੱਡੀ ਦਾ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 15 ਅਕਤੂਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਲਾਇਨਜ਼ ਕਲੱਬ ਅਹਿਮਦਗੜ੍ਹ ਗ੍ਰੇਟਰ ਦੇ ਸਹਿਯੋਗ ਨਾਲ ਰੀੜ੍ਹ ਦੀ ਹੱਡੀ ਅਤੇ ਕਮਰ ਦੀਆਂ ਬਿਮਾਰੀਆਂ ਸਬੰਧੀ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਸਪਾਈਨ ਮਾਹਿਰ ਡਾ.

ਅਜੀਤ ਡੈਸਕ 16-10-2026
ਅਹਿਮਦਗੜ੍ਹ, 15 ਅਕਤੂਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਲਾਇਨਜ਼ ਕਲੱਬ ਅਹਿਮਦਗੜ੍ਹ ਗ੍ਰੇਟਰ ਦੇ ਸਹਿਯੋਗ ਨਾਲ ਰੀੜ੍ਹ ਦੀ ਹੱਡੀ ਅਤੇ ਕਮਰ ਦੀਆਂ ਬਿਮਾਰੀਆਂ ਸਬੰਧੀ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਸਪਾਈਨ ਮਾਹਿਰ ਡਾ. ਅਮਿਤ ਕਪੂਰ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫਤ ਦਵਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲਗਾਤਾਰ ਕਮਰ ਦਰਦ, ਸਲਿੱਪ ਡਿਸਕ, ਸਾਇਟਿਕਾ ਅਤੇ ਗਰਦਨ ਦੇ ਦਰਦ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਹਿੰਦ ਹਸਪਤਾਲ ਦੇ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਵਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਮੈਡੀਕਲ ਕੈਂਪ ਲਗਾ ਰਹੀ ਲਾਇਨਜ਼ ਕਲੱਬ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਡਾ. ਅਮਿਤ ਕਪੂਰ ਮਹੀਨੇ ਦੇ ਪਹਿਲੇ ਅਤੇ ਤੀਜੇ ਵੀਰਵਾਰ 11 ਤੋਂ 2 ਵਜੇ ਤੱਕ ਓ. ਪੀ. ਡੀ. ਵਿੱਚ ਮਰੀਜ਼ਾਂ ਦੀ ਜਾਂਚ ਲਈ ਹਸਪਤਾਲ ਵਿੱਚ ਉਪਲਬਧ ਰਹਿਣਗੇ। ਇਸ ਮੌਕੇ ਲਾਇਨਜ਼ ਕਲੱਬ ਦੇ ਪਵਨ ਵਰਮਾ, ਰਜਨੀਸ਼ ਬਾਂਸਲ, ਜਸਵੰਤ ਸਿੰਘ, ਰਾਜ ਕੁਮਾਰ ਸਿੰਘ, ਰਾਕੇਸ਼ ਵਰਮਾ, ਰਵਿੰਦਰਪਾਲ ਸਿੰਘ ਬਿਰਦੀ, ਦਵਿੰਦਰ ਸਿੰਘ ਤੋਂ ਇਲਾਵਾ ਹਿੰਦ ਹਸਪਤਾਲ ਸਟਾਫ ਡਾ. ਫਲਕ, ਡਾ. ਸ਼ਾਲਿੰਦਰ, ਡਾ. ਨਾਈਲਾ ਅਤੇ ਡਾ. ਰਾਹੁਲ ਅਤੇ ਓਰਿਸਨ ਲੁਧਿਆਣਾ ਦੇ ਕੁਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਿਲ ਸਨ।
ਪਿਛਲੀ ਖ਼ਬਰ ਕਵਿੱਤਰੀ ਮੀਨਾ ਸਿੰਘ ਦਾ ਕਾਵਿ- ਸੰਗ੍ਰਹਿ ‘ਖ਼ਾਮੋਸ਼ੀਆਂ ਭੀ ਬੋਲਤੀ ਹੈਂ’ ਰਿਲੀਜ਼ ਅਗਲੀ ਖ਼ਬਰ ਬੜੂ ਸਾਹਿਬ ਟਰੱਸਟ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।