ਵਿਧਾਇਕਾ ਭਰਾਜ ਨੇ 20 ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਸੰਗਰੂਰ, 16 ਅਕਤੂਬਰ( ਧੀਰਜ ਪਸ਼ੌਰੀਆ ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਵ ਨਿਯੁਕਤ 20 ਆਂਗਣਵਾੜੀ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ। ਨਵਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਰੁਜ਼ਗਾਰ ਦੇਣ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
17-10-2026