18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਨਰੈਣਗੜ੍ਹ ਵਿਖੇ ਕੇ.ਜੀ.ਐੱਸ. ਚੀਮਾ ਨੇ ਪੰਚਾਇਤ ਦੀਆਂ ਮੁਸ਼ਕਿਲਾਂ ਬਾਰੇ ਕੀਤੀ ਚਰਚਾ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਨਰੈਣਗੜ੍ਹ ਵਿਖੇ ਪੰਜਾਬ ਸਰਕਾਰ ਦੇ ਸਾਬਕਾ ਆਈ. ਐੱਸ.

ਅਜੀਤ ਡੈਸਕ 18-10-2026
ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਨਰੈਣਗੜ੍ਹ ਵਿਖੇ ਪੰਜਾਬ ਸਰਕਾਰ ਦੇ ਸਾਬਕਾ ਆਈ.ਐੱਸ.ਆਈ. ਅਧਿਕਾਰੀ ਕੇ.ਜੀ.ਐੱਸ. ਚੀਮਾ ਨੇ ਆਪਣੀ ਟੀਮ ਸਮੇਤ ਪਹੁੰਚ ਕੇ ਪਿੰਡ ਵਾਸੀਆਂ ਤੋਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਸਰਪੰਚ ਹਮੀਰ ਸਿੰਘ ਸੋਖਲ ਦੇ ਗ੍ਰਹਿ ਵਿਖੇ ਪਿੰਡ ਦੀ ਪੰਚਾਇਤ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਇਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਪ੍ਰੀਤ ਸਿੰਘ ਬਰਾੜ ਪ੍ਰਧਾਨ ਬਾਸੀਅਰਖ, ਗੁਰਪ੍ਰੀਤ ਸਿੰਘ ਪੀਤੀ ਨਰੈਣਗੜ੍ਹ, ਕਰਮਜੀਤ ਸਿੰਘ ਮੈਂਬਰ, ਡਾ. ਦਵਿੰਦਰ ਸਿੰਘ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ ਚੌਹਾਨ, ਦਲਵੀਰ ਸਿੰਘ ਚੌਹਾਨ, ਨਿੱਕਾ ਸਿੰਘ ਮੈਂਬਰ, ਦਰਸ਼ਨ ਸਿੰਘ ਬੜੀ ਅਤੇ ਸ਼ਿਆਮ ਸਿੱਧੂ ਦੇ ਨਾਮ ਸ਼ਾਮਿਲ ਹਨ। ਇਸ ਮੌਕੇ ਸਰਪੰਚ ਹਮੀਰ ਸਿੰਘ ਸੋਖਲ ਨੇ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਜੇਤੂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਭੁਪੇਸ਼ ਜਿੰਦਲ ਪੰਜਾਬ ਭਾਜਪਾ ਦੇ ਕਾਰਜਕਾਰੀ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।