19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨੀਲੋਵਾਲ ਪਿੰਡ ਦੀ ਪੰਚਾਇਤ ਵਲੋਂ ਦੁਕਾਨਦਾਰਾਂ ਨੂੰ ਨਸ਼ੀਲੇ ਪਦਾਰਥ ਨਾ ਵੇਚਣ ਦੀ ਅਪੀਲ

ਛਾਜਲੀ, 18 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ’ਚ ਨਸ਼ਿਆਂ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੇੜਲੇ ਪਿੰਡ ਨੀਲੋਵਾਲ ਦੀ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ। ਇਸ ਮੌਕੇ ਪਿੰਡ ਵਿੱਚ ਇਕੱਠ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਦੀ ਵਿਕਰੀ ਰੋਕਣ ਲਈ ਸਾਰਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਅਜੀਤ ਡੈਸਕ 19-10-2026
ਛਾਜਲੀ, 18 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ’ਚ ਨਸ਼ਿਆਂ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੇੜਲੇ ਪਿੰਡ ਨੀਲੋਵਾਲ ਦੀ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ। ਇਸ ਮੌਕੇ ਪਿੰਡ ਵਿੱਚ ਇਕੱਠ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਦੀ ਵਿਕਰੀ ਰੋਕਣ ਲਈ ਸਾਰਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪੰਚਾਇਤ ਵਲੋਂ ਲੰਮੇ ਸਮੇਂ ਤੋਂ ਤੰਬਾਕੂ, ਬੀੜੀ ਅਤੇ ਐਨਰਜੀ ਡਰਿੰਕ ਨਾ ਵੇਚਣ ਵਾਲੇ ਦੁਕਾਨਦਾਰ ਮੇਘ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੇਘ ਸਿੰਘ ਨੇ ਪੰਚਾਇਤ ਨੂੰ ਭਰੋਸਾ ਦਿੱਤਾ ਕਿ ਉਹ ਅੱਗੇ ਵੀ ਇਹ ਚੀਜ਼ਾਂ ਨਹੀਂ ਵੇਚਣਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਚਾਇਤ ਦਾ ਸਾਥ ਦੇਣਗੇ। ਇਸ ਮੌਕੇ ਸਰਪੰਚ ਕਰਮਜੀਤ ਕੌਰ ਦੇ ਪਤੀ ਨੰਬਰਦਾਰ ਭੁਪਿੰਦਰ ਸਿੰਘ ਬੋਘਾ, ਸਾਬਕਾ ਸਰਪੰਚ ਰਸ਼ਪਾਲ ਸਿੰਘ ਪਾਲੀ, ਪੰਚ ਦਰਸ਼ਨ ਦਾਸ, ਪੰਚ ਗੁਰਸੇਵਕ ਸਿੰਘ, ਦਰਸ਼ਨ ਸਿੰਘ, ਨੰਬਰਦਾਰ ਪਿਰਤਪਾਲ ਸਿੰਘ, ਆਜ਼ਾਦ ਬਿੰਦਰ ਸਿੰਘ, ਕਿਸਾਨ ਆਗੂ ਦਰਸ਼ਨ ਸਿੰਘ, ਬਲਦੇਵ ਸਿੰਘ ਸਮੇਤ ਪੰਚਾਇਤ ਮੈਂਬਰ, ਕਿਸਾਨ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਝੋਟਾ ਦਾ ਕਤਲ ਮੰਦਭਾਗਾ-ਥੇੜ੍ਹੀ, ਬੂਰੜ ਅਗਲੀ ਖ਼ਬਰ ਦਵਾਈਆਂ ਦੇ ਗੈਰ ਕਾਨੂੰਨੀ ਉਤਪਾਦਨ ਅਤੇ ਸਪਲਾਈ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਹੋਵੇ-ਐਸੋਸੀਏਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।