20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿੰਡ ਦੇਹਲਾ ਸੀਹਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਮੋਮਬੱਤੀ ਮਾਰਚ ਕੱਢਿਆ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਦਿੱਤਾ ਸੁਨੇਹਾ

ਮੂਨਕ, 19 ਅਕਤੂਬਰ (ਪ੍ਰਵੀਨ ਮਦਾਨ)-ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਪਾਈ ਜਾ ਰਹੀ ਚਿੰਤਾ ਦੇ ਮੱਦੇਨਜ਼ਰ ਬੀਤੀ ਰਾਤ ਪਿੰਡ ਦੇਹਲਾ ਸੀਹਾਂ ਵਿਖੇ ਨੌਜਵਾਨ ਸਭਾ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚਿੰਤਾ ਪ੍ਰਗਟ ਕਰਦਿਆਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਅਹਿਦ ਲਿਆ ਗਿਆ।

ਅਜੀਤ ਡੈਸਕ 20-10-2026
ਮੂਨਕ, 19 ਅਕਤੂਬਰ (ਪ੍ਰਵੀਨ ਮਦਾਨ)-ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਪਾਈ ਜਾ ਰਹੀ ਚਿੰਤਾ ਦੇ ਮੱਦੇਨਜ਼ਰ ਬੀਤੀ ਰਾਤ ਪਿੰਡ ਦੇਹਲਾ ਸੀਹਾਂ ਵਿਖੇ ਨੌਜਵਾਨ ਸਭਾ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚਿੰਤਾ ਪ੍ਰਗਟ ਕਰਦਿਆਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਅਹਿਦ ਲਿਆ ਗਿਆ। ਮੋਮਬੱਤੀ ਮਾਰਚ ਦੌਰਾਨ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਇਕਜੁੱਟ ਹੋ ਕੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਿੰਡ ਵਿੱਚ ਨਸ਼ਾ ਵੇਚਣ ਦਾ ਕੰਮ ਕਰਦਾ ਹੈ ਤਾਂ ਉਸ ਨੂੰ ਪਹਿਲਾਂ ਇਹ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦੇ ਦੁਕਾਨਦਾਰਾਂ ਨੂੰ ਵੀ ਸਟਿੰਗ ਐਨਰਜੀ ਡਰਿੰਕ ਦੀ ਵਿਕਰੀ ਨਾ ਕਰਨ ਸਬੰਧੀ ਅਪੀਲ ਅਤੇ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਸੱਤ ਰੋਜ਼ਾ ਐਨ.ਐਨ.ਐਸ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।