21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਸਤੂਆਣਾ ਕੌਂਸਲ 100 ਨਰਸਰੀ ਸਕੂਲ ਖੋਲ੍ਹੇਗੀ - ਖਹਿਰਾ

ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲ਼ਾ ਬਰਸੀ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਇਲਾਕੇ ਵਿਚ 100 ਨਰਸਰੀ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਜਲ ਛੱਡਣ ਦੀ ਸ਼ੁਰੂਆਤ ਤੋਂ ਪਹਿਲਾਂ ਸਰੋਵਰ ਵਿਖੇ ਨਾਮ ਸਿਮਰਨ ਦੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਜਸਵੰਤ ਸਿੰਘ ਖਹਿਰਾ 21-10-2026
ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲ਼ਾ ਬਰਸੀ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਇਲਾਕੇ ਵਿਚ 100 ਨਰਸਰੀ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਜਲ ਛੱਡਣ ਦੀ ਸ਼ੁਰੂਆਤ ਤੋਂ ਪਹਿਲਾਂ ਸਰੋਵਰ ਵਿਖੇ ਨਾਮ ਸਿਮਰਨ ਦੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਖਹਿਰਾ ਨੇ ਦੱਸਿਆ ਕਿ ਇਸ ਵਾਰ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲ਼ਾ ਬਰਸੀ ਮਨਾਈ ਜਾ ਰਹੀ ਹੈ, ਜਿਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਐਲਾਨ ਕਰਦਿਆਂ ਦੱਸਿਆ ਕਿ ਬਰਸੀ ਨੂੰ ਮੁੱਖ ਰੱਖਦਿਆਂ ਇਲਾਕੇ ਵਿਚ 100 ਨਰਸਰੀ ਸਕੂਲ ਖੋਲ੍ਹੇ ਜਾਣਗੇ ਜੋ ਕਿ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀਆਂ ਬਰਾਂਚਾਂ ਵਜੋਂ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਨਵੇਂ ਖੋਲ੍ਹੇ ਜਾਣ ਵਾਲੇ ਨਰਸਰੀ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੀ ਪੜ੍ਹਾਈ ਸੀ.ਬੀ.ਐਸ.ਈ. ਪੈਟਰਨ ਅਨੁਸਾਰ ਹੋਵੇਗੀ ਤਾਂ ਜੋ ਬੱਚਿਆਂ ਨੂੰ ਉੱਚ ਮਿਆਰੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਾਰਵਾਈ ਜਾ ਸਕੇ ।
ਪਿਛਲੀ ਖ਼ਬਰ ਅਕੈਡਮੀ ਦੇ 20 ਬੱਚਿਆਂ ਨੇ ਅੰਮ੍ਰਿਤ ਛਕਿਆ ਅਗਲੀ ਖ਼ਬਰ ਹਾਕੀ ਦੇ ਰੰਗ ਵਿੱਚ ਰੰਗਿਆ ਸੰਗਰੂਰ: ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਪ੍ਰੇਮੀਆਂ ਵਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।