ਖਰੀਦ ਕੇਂਦਰ ਸ਼ੇਰਪੁਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਸ਼ੇਰਪੁਰ, 21 ਅਕਤੂਬਰ (ਮੇਘ ਰਾਜ ਜੋਸ਼ੀ)-ਖਰੀਦ ਕੇਂਦਰ ਸ਼ੇਰਪੁਰ ਵਿਖੇ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜ ਵਲੋਂ ਝੋਨੇ ਦੀ ਬੋਲੀ ਕਰਵਾ ਕੇ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਅਜੀਤ ਡੈਸਕ
22-10-2026