ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ
ਦੋ ਦਿਨਾਂ ਦੀ ਸਮੂਹਿਕ ਛੁੱਟੀ ਕਾਰਨ ਜ਼ਿਲ੍ਹੇ ਦੇ ਦਫ਼ਤਰ ਤੇ ਸਕੂਲ ਰਹੇ ਬੰਦ
ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਰੋਸ ਵਜੋਂ ਅੱਜ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ, ਪੈਨਸ਼ਨਰਾਂ ਤੇ ਇਨਸਾਫ਼ ਪਸੰਦ ਲੋਕਾਂ ਨੇ ਬੱਸ ਸਟੈਂਡ ਨੇੜੇ ਬੱਤੀਆਂ ਵਾਲੇ ਚੌਂਕ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਗੌਰਤਲਬ ਹੈ ਕਿ ਸਾਂਝਾ ਤਾਲਮੇਲ ਕਮੇਟੀ ਵਲੋਂ ਸਮੂਹਿਕ ਛੁੱਟੀ ਦੇ ਜਥੇਬੰਦਕ ਐਕਸ਼ਨ ਕਾਰਨ ਅੱਜ ਜ਼ਿਲ੍ਹੇ ਦੇ ਦਫ਼ਤਰ ਅਤੇ ਸਕੂਲਾਂ ਵਿੱਚ ਸੁੰਨ ਪਸਰੀ ਰਹੀ।
ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਰੋਸ ਵਜੋਂ ਅੱਜ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ, ਪੈਨਸ਼ਨਰਾਂ ਤੇ ਇਨਸਾਫ਼ ਪਸੰਦ ਲੋਕਾਂ ਨੇ ਬੱਸ ਸਟੈਂਡ ਨੇੜੇ ਬੱਤੀਆਂ ਵਾਲੇ ਚੌਂਕ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਗੌਰਤਲਬ ਹੈ ਕਿ ਸਾਂਝਾ ਤਾਲਮੇਲ ਕਮੇਟੀ ਵਲੋਂ ਸਮੂਹਿਕ ਛੁੱਟੀ ਦੇ ਜਥੇਬੰਦਕ ਐਕਸ਼ਨ ਕਾਰਨ ਅੱਜ ਜ਼ਿਲ੍ਹੇ ਦੇ ਦਫ਼ਤਰ ਅਤੇ ਸਕੂਲਾਂ ਵਿੱਚ ਸੁੰਨ ਪਸਰੀ ਰਹੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਪਹਿਲਾਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਆਗੂ ਫਕੀਰ ਸਿੰਘ ਟਿੱਬਾ, ਮੇਲਾ ਸਿੰਘ ਪੁੰਨਾਵਾਲ, ਜਗਦੀਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਰਘਬੀਰ ਸਿੰਘ ਭਵਾਨੀਗੜ੍ਹ, ਦਾਤਾ ਸਿੰਘ, ਅਵਤਾਰ ਸਿੰਘ ਭਲਵਾਨ, ਗੁਰਜੰਟ ਸਿੰਘ ਵਾਲੀਆ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਪੁੰਨਾਵਾਲ, ਅਸ਼ੋਕ ਕੁਮਾਰ, ਕਸਤੂਰੀ ਲਾਲ, ਚਮਕੌਰ ਸਿੰਘ, ਬਿਕਰਮਜੀਤ ਸਿੰਘ ਅਤੇ ਜੋਨੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਲਿਖਿਆ ਸੀ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਲ ਲਈ ਅਕਤੂਬਰ ਦੇ ਪਹਿਲੇ ਹਫਤੇ ਮੀਟਿੰਗ ਕੀਤੀ ਜਾਵੇਗੀ ਪਰ ਇਹ ਮੀਟਿੰਗ ਨਹੀਂ ਹੋਈ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖ਼ਤ ਜਥੇਬੰਦਕ ਐਕਸ਼ਨ ਦਿੱਤੇ ਜਾਣਗੇ। ਇਸ ਮੌਕੇ ਆਗੂ ਕੰਵਲਜੀਤ ਸਿੰਘ, ਗੁਰਪ੍ਰੀਤ ਕੌਰ, ਪਿਰਤਪਾਲ ਸਿੰਘ, ਸੁਖਵਿੰਦਰ ਗਿਰ, ਮਾਲਵਿੰਦਰ ਸਿੰਘ ਸੰਧੂ, ਬਲਵੀਰ ਚੰਦ ਲੌਂਗੋਵਾਲ, ਵਰਿੰਦਰਜੀਤ ਸਿੰਘ ਬਜਾਜ, ਦੇਵੀ ਦਿਆਲ, ਜੁਝਾਰ ਸਿੰਘ, ਭੀਮ ਸਿੰਘ, ਪ੍ਰਵੀਨ ਗਿੱਲ, ਸੀਤਾਰਾਮ, ਰਣਧੀਰ ਸਿੰਘ, ਪੂਰਨ ਸਿੰਘ ਖਾਈ, ਹਰਕੀਰਤ ਸਿੰਘ, ਦਰਸ਼ਨ ਸਿੰਘ ਰੋਗਲਾ, ਗੁਰਜੀਤ ਸਿੰਘ ਘਨੌਰ, ਨਿਰਭੈ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਮਹਿਲਾ ਮੁਲਾਜ਼ਮਾਂ ਨੇ ਭਾਗ ਲਿਆ।