22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਰਿਆਊ ਸਕੂਲ ਦੇ ਹੋਣਹਾਰ ਖਿਡਾਰੀ ਹਰਕੀਰਤ ਨੇ ਰਾਜ ਪੱਧਰੀ ਖੇਡਾਂ ’ਚੋਂ ਜਿੱਤਿਆ ਤਗਮਾ

ਚੀਮਾ ਮੰਡੀ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਪਬਲਿਕ ਸਕੂਲ ਹਰਿਆਉ ਦੇ ਹੋਣਹਾਰ ਖਿਡਾਰੀ ਹਰਕੀਰਤ ਸਿੰਘ ਨੇ 70ਵੀਆਂ ਰਾਜ ਪੱਧਰੀ ਖੇਡਾਂ ‘ਚ ਬੇਸਬਾਲ ਖੇਡਾਂ ‘ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਾਸਦੇਵ ਸ਼ਰਮਾ, ਸਕੂਲ ਚੇਅਰਪਰਸਨ ਜਸਪਾਲ ਕੌਰ ਅਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਰਾਜ ਪੱਧਰੀ ਖੇਡਾਂ ਜੇਤੂ ਖਿਡਾਰੀ ਹਰਕੀਰਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਜਾਂਦਾ ਹੈ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਪੜਾਈ, ਖੇਡਾਂ ਅਤੇ ਹੋਰਨਾਂ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਜਾਂਦੀ ਹੈ।

ਅਜੀਤ ਡੈਸਕ 22-10-2026
ਚੀਮਾ ਮੰਡੀ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਪਬਲਿਕ ਸਕੂਲ ਹਰਿਆਉ ਦੇ ਹੋਣਹਾਰ ਖਿਡਾਰੀ ਹਰਕੀਰਤ ਸਿੰਘ ਨੇ 70ਵੀਆਂ ਰਾਜ ਪੱਧਰੀ ਖੇਡਾਂ ‘ਚ ਬੇਸਬਾਲ ਖੇਡਾਂ ‘ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਾਸਦੇਵ ਸ਼ਰਮਾ, ਸਕੂਲ ਚੇਅਰਪਰਸਨ ਜਸਪਾਲ ਕੌਰ ਅਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਰਾਜ ਪੱਧਰੀ ਖੇਡਾਂ ਜੇਤੂ ਖਿਡਾਰੀ ਹਰਕੀਰਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਜਾਂਦਾ ਹੈ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਪੜਾਈ, ਖੇਡਾਂ ਅਤੇ ਹੋਰਨਾਂ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਜਾਂਦੀ ਹੈ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਬੁਲਟ ਮੋਟਰਸਾਈਕਲਾਂ ਨਾਲ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਭਾਜਪਾ ਮੰਡਲ ਵਲੋਂ ਥਾਣਾ ਮੁਖੀ ਨੂੰ ਮੰਗ ਪੱਤਰ ਅਗਲੀ ਖ਼ਬਰ ਰੱਤੋਕੇ ਸਕੂਲ ਵਿਖੇ ਮੈਗਾ ਮਾਪੇ, ਅਧਿਆਪਕ ਮਿਲਣੀ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।