ਸਲਾਈਟ ਟੈਕਫੈਸਟ ’ਚ ਸ਼ਹੀਦ ਭਾਈ ਦਿਆਲਾ ਜੀ ਸਕੂਲ ਨੇ ਹਾਸਿਲ ਕੀਤਾ ਦੂਜਾ ਸਥਾਨ
ਲੌਂਗੋਵਾਲ, 22 ਅਕਤੂਬਰ (ਵਿਨੋਦ, ਖੰਨਾ)- ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ) ਲੌਂਗੋਵਾਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਸਾਲਾਨਾ ਤਕਨੀਕੀ ਮਹਾਂ ਕੁੰਭ ਟੈਕਫੈਸਟ-2026 ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਮੇਲੇ ਦੇ ‘ਜੁਗਾੜ’ ਈਵੈਂਟ ਵਿੱਚ ਸਕੂਲ ਦੀ ਦਸਵੀਂ ਜਮਾਤ ਦੇ ਵਿਦਿਆਰਥੀ ਸਕਸ਼ਮ ਮਿੱਤਲ, ਇਸ਼ਿਕਾ ਅਗਰਵਾਲ, ਅਵਿਨੂਰ ਕੌਰ ਅਤੇ ਕਨਿਕਾ ਅਗਰਵਾਲ ਨੇ ਭਾਗ ਲਿਆ।
ਲੌਂਗੋਵਾਲ, 22 ਅਕਤੂਬਰ (ਵਿਨੋਦ, ਖੰਨਾ)- ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ) ਲੌਂਗੋਵਾਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਸਾਲਾਨਾ ਤਕਨੀਕੀ ਮਹਾਂ ਕੁੰਭ ਟੈਕਫੈਸਟ-2026 ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਮੇਲੇ ਦੇ ‘ਜੁਗਾੜ’ ਈਵੈਂਟ ਵਿੱਚ ਸਕੂਲ ਦੀ ਦਸਵੀਂ ਜਮਾਤ ਦੇ ਵਿਦਿਆਰਥੀ ਸਕਸ਼ਮ ਮਿੱਤਲ, ਇਸ਼ਿਕਾ ਅਗਰਵਾਲ, ਅਵਿਨੂਰ ਕੌਰ ਅਤੇ ਕਨਿਕਾ ਅਗਰਵਾਲ ਨੇ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਨਵੀਨਤਮ ਸੋਚ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ, ਜਿਸ ਨਾਲ ਸਕੂਲ ਦਾ ਨਾਮ ਰੌਸ਼ਨ ਹੋਇਆ। ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਤਕਨੀਕੀ ਮੁਕਾਬਲੇ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਨਵੀਆਂ ਕਾਢਾਂ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਦੇ ਹਨ।