25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਜੇਤੂਆਂ ਨੂੰ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਕੌਰ ਦੀ ਅਗਵਾਈ ਹੇਠ ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ 46ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਰਵਾਏ ਗਏ ਕਬੱਡੀ ਨੈਸ਼ਨਲ ਸਟਾਈਲ ਮੁੰਡਿਆਂ ਦੇ ਮੁਕਾਬਲਿਆਂ ਵਿੱਚ ਸੁਨਾਮ-2 ਨੇ ਪਹਿਲਾ ਅਤੇ ਸੁਨਾਮ-1 ਨੇ ਦੂਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 25-10-2026
ਮਸਤੂਆਣਾ ਸਾਹਿਬ, 24 ਅਕਤੂਬਰ (ਦਮਦਮੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਕੌਰ ਦੀ ਅਗਵਾਈ ਹੇਠ ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ 46ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਰਵਾਏ ਗਏ ਕਬੱਡੀ ਨੈਸ਼ਨਲ ਸਟਾਈਲ ਮੁੰਡਿਆਂ ਦੇ ਮੁਕਾਬਲਿਆਂ ਵਿੱਚ ਸੁਨਾਮ-2 ਨੇ ਪਹਿਲਾ ਅਤੇ ਸੁਨਾਮ-1 ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕੁੜੀਆਂ ਦੇ ਮੁਕਾਬਲਿਆਂ ਵਿੱਚ ਚੀਮਾ ਪਹਿਲੇ ਅਤੇ ਧੂਰੀ ਦੂਜੇ ਸਥਾਨ ’ਤੇ ਰਿਹਾ। ਖੋ-ਖੋ ਮੁੰਡਿਆਂ ਵਿੱਚ ਚੀਮਾ ਪਹਿਲੇ ਅਤੇ ਮੂਨਕ ਦੂਜੇ ਸਥਾਨ ’ਤੇ ਰਹੇ, ਜਦਕਿ ਕੁੜੀਆਂ ਵਿੱਚ ਚੀਮਾ ਨੇ ਪਹਿਲਾ ਅਤੇ ਲਹਿਰਾਗਾਗਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲਹਿਰਾਗਾਗਾ ਬਲਾਕ ਦੇ ਖਿਡਾਰੀਆਂ ਨੇ ਕੁਸ਼ਤੀ ਦੇ 30 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨੇ ਅਤੇ 25 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਮੁੰਡਿਆਂ ਦੇ ਫੁੱਟਬਾਲ ਦੇ ਫਾਈਨਲ ਮੁਕਾਬਲੇ ਦੌਰਾਨ ਬਲਾਕ ਸੰਗਰੂਰ ਨੇ ਪਹਿਲਾ ਸਥਾਨ ਅਤੇ ਬਲਾਕ ਲਹਿਰਾਗਾਗਾ ਦੀ ਫੁੱਟਬਾਲ ਮੁੰਡਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੈਂਟਰ ਚੋਟੀਆਂ ਦੇ ਖਿਡਾਰੀ ਨੇ ਕਰਾਟੇ ਦੇ 20 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨੇ ਦਾ ਤਗ਼ਮਾ ਹਾਸਲ ਕੀਤਾ। ਇਸ ਦੌਰਾਨ ਰੱਸਾਕਸ਼ੀ, ਯੋਗਾ, ਹਾਕੀ, ਕਰਾਟੇ, ਕਬੱਡੀ, ਸਰਕਲ ਕਬੱਡੀ ਅਤੇ ਜਿਮਨਾਸਟਿਕ ਦੇ ਮੁਕਾਬਲੇ ਵੀ ਕਰਵਾਏ ਗਏ। ਜੇਤੂ ਖਿਡਾਰੀਆਂ ਨੂੰ ਤਗ਼ਮੇ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਦੇਵ ਸਿੰਘ, ਪਰਮਿੰਦਰ ਸਿੰਘ, ਪ੍ਰਿੰਸ ਕਾਲੜਾ, ਮੇਜਰ ਸਿੰਘ, ਮੈਡਮ ਗੁਰਮੀਤ ਕੌਰ, ਨਵਦੀਪ ਸਿੰਘ ਔਲਖ, ਹੰਸ ਸਿੰਘ ਕਾਂਝਲਾ, ਮਨਜੀਤ ਸਿੰਘ, ਅਮਰਜੀਤ ਸਿੰਘ ਗਰੇਵਾਲ, ਰੋਮੀ ਸਿੰਘ ਦੁੱਗਾਂ, ਸੁਰਿੰਦਰ ਸਿੰਘ ਚਹੇੜੀ, ਰਜਿੰਦਰ ਸਿੰਘ, ਜਗਰੂਪ ਸਿੰਘ ਧਾਂਦਰਾ, ਮੈਡਮ ਰਮਾ ਰਾਣੀ, ਮੈਡਮ ਰਣਵੀਰ ਕੌਰ ਅਤੇ ਰਾਜਵਿੰਦਰ ਸਿੰਘ ਖੱਤਰੀਵਾਲਾ ਸਮੇਤ ਹੋਰ ਖੇਡ ਪ੍ਰਬੰਧਕ ਅਤੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ’ਚ ਪਾਇਨੀਅਰ ਕਾਨਵੈਂਟ ਸਕੂਲ ਦੇ ਜਪਜੋਤ ਸਿੰਘ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਨਸ਼ਾ ਮੁਕਤ ਯੁਵਾ ਮੁਹਿੰਮ ਤਹਿਤ ਲੋਕ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।